ਸਕਾਲਰਸ਼ਿਪ ਘੁਟਾਲੇ ਦੇ ਦੋਸ਼ੀਆਂ ਨੂੰ ਰਾਹਤ ਦੇਣ ਵਿਰੁੱਧ ਰਾਜਪਾਲ ਨੂੰ ਮਿਲੇਗਾ ਵਫ਼ਦ

ਚੰਡੀਗੜ੍ਹ, ਮੀਡੀਆ ਬਿਊਰੋ:

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਵਰਗ ਦਾ ਨੁਮਾਇੰਦਾ ਹੋਣ ਦਾ ਦਾਅਵਾ ਕਰਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ ਹੀ ਸਮਾਜ ਦੇ ਗਰੀਬ ਵਰਗ ਨਾਲ ਸਬੰਧਤ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਘੁਟਾਲਿਆਂ ਵਿਚ ਸ਼ਾਮਿਲ ਕਾਲਜ ਅਤੇ ਯੂਨੀਵਰਸਿਟੀ ਦੀ ਪ੍ਰਾਈਵੇਟ ਵਿਦਿਅਕ ਅਦਾਰਿਆਂ ਦੀ ਮੈਨੇਜਮੈਂਟ ਨੂੰ ਬਚਾਉਣ ਲਈ ਕੇਸ ਦਰਜ ਨਾ ਕਰਨ ਦੇਣ ਦੀ ਰਾਹਤ ਦੇਣਾ ਐੱਸ.ਸੀ ਵਰਗ ਦੇ ਲੱਖਾਂ ਗਰੀਬ ਵਰਗ ਦੇ ਵਿਦਿਆਰਥੀਆਂ ਨਾਲ ਧੱਕਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਫੈਸਲੇ ਖਿਲਾਫ਼ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵਿਰੋਧ ਦਰਜ਼ ਕਰਵਾਏਗੀ ਤੇ ਰਾਜਪਾਲ ਪੰਜਾਬ ਨੂੰ ਮੰਗ ਪੱਤਰ ਦਿੱਤਾ ਜਾਵੇਗਾ।

ਕੈਂਥ ਨੇ ਕਿਹਾ ਅਨੁਸੂਚਿਤ ਜਾਤੀਆਂ ਲਈ ਪੰਜਾਬ ’ਚ ਪੋਸਟ ਮੈਟ੍ਰਿਕ ਸਕਾਲਰਸ਼ਪਿ ਸਕੀਮ ਤਹਿਤ ਫੰਡਾਂ ਦੀ ਕਥਿਤ ਦੁਰਵਰਤੋਂ ਦੀ ਜਾਂਚ ਨੂੰ ਬੰਦ ਕਰਕੇ ਦਲਿਤ ਵਰਗ ਦੇ ਗਰੀਬ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਦੇ ਘੁਟਾਲਿਆਂ ਵਿੱਚ ਸ਼ਾਮਿਲ ਪ੍ਰਾਇਵੇਟ ਵਿਦਿਅਕ ਅਦਾਰਿਆਂ ਨੂੰ ਬਚਾਉਣ ਲਈ ਕੀਤੇ ਫੈਸਲੇ ਦੀ ਪੁਰਜ਼ੋਰ ਵਿਰੋਧ ਕਰਨ ਦਾ ਫੈਸਲਾ ਕੀਤਾ ਹੈ। ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆ ਲਈ ਵਜ਼ੀਫੇ ਵਿਚ ਰਾਜਨੀਤਿਕ ਪਾਰਟੀਆ ਖਾਸ ਕਰ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੇ ਸ਼ਾਸਨ ਪ੍ਰਸ਼ਾਸਨ ਵਿਚ ਵੱਡੇ ਪੱਧਰ ’ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਕਾਲਜ ਤੇ ਯੂਨੀਵਰਸਟੀ ਦੀ ਮਿਲੀਭੁਗਤ ਨਾਲ ਕਰੋੜਾਂ ਰੁਪਏ ਦਾ ਘੁਟਾਲਾ ਕੀਤਾ ਗਿਆ ਹੈ। ਇਸ ਬਹੁਕਰੋੜੀ ਘੁਟਾਲੇ ਨੂੰ ਦਬਾਉਣ ਲਈ ਰਾਜ ਕਰਨ ਵਾਲੀਆਂ ਰਾਜਨੀਤਿਕ ਪਾਰਟੀਆ ਦਬਾਉਣ ਦੀ ਹਰ ਸੰਭਵ ਕੋਸ਼ਿਸ਼ ਕੀਤੀਆ ਹਨ।

ਕੈਂਥ ਨੇ ਕਿਹਾ ਕਾਂਗਰਸ ਪਾਰਟੀ ਦੀ ਅਗਵਾਈ ਵਾਲੀ ਚਰਨਜੀਤ ਸਿੰਘ ਚੰਨੀ ਸਰਕਾਰ ਨੇ ਮਿਲੀਭੁਗਤ ਕਰੋੜਾਂ ਰੁਪਏ ਦਾ ਚੂਨਾ ਲਾਉਣ ਵਾਲਿਆਂ ਨਾਲ ਗੰਢਤੁੱਪ ਕਰਕੇ ਵੱਡੇ ਪੱਧਰ ’ਤੇ ਭ੍ਰਿਸ਼ਟਾਚਾਰ ਕੀਤਾ ਗਿਆ ਹੈ। ਤੱਤਕਾਲੀ ਕੈਪਟਨ ਸਰਕਾਰ ਨੇ ਆਪਣੇ ਪੱਧਰ ’ਤੇ ਸਪੈਸ਼ਲ ਆਡਿਟ ਦੌਰਾਨ ਕਰੋੜਾਂ ਰੁਪਏ ਦੇ ਭ੍ਰਿਸ਼ਟਾਚਾਰ ਦਾ ਮਾਮਲੇ ਨੂੰ ਉਜਾਗਰ ਕੀਤਾ ਗਿਆ ਸੀ। ਚੋਣਾਂ ਲਈ ਕਾਲਜ ਅਤੇ ਯੂਨੀਵਰਸਿਟੀ ਦੀ ਮੈਨੇਜਮੈਂਟ ਤੋ ਕਾਂਗਰਸ ਸਰਕਾਰ ਚੰਦੇ ਦੇ ਰੂਪ ਵਿਚ ਵਸੂਲ ਕਰਨ ਲਈ ਗੁਪਤ ਢੰਗ ਨਾਲ ਪ੍ਰਾਪਤ ਦਾ ਤਰੀਕਾ ਲੱਭਿਆ ਹੈ। ਦਲਿਤ ਗਰੀਬ ਵਰਗ ਦੇ ਭਵਿੱਖ ਨਾਲ ਖਿਲਵਾੜ ਕਰਨ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਪੋਸਟ ਮੈਟ੍ਰਿਕ ਸਕਾਲਰਸ਼ਿਪ ਕਥਿਤ ਘੁਟਾਲਿਆਂ ਦੇ ਵੇਰਵੇ ਪੰਜਾਬ ਦੇ ਗਵਰਨਰ ਨੂੰ ਯਾਦ ਪੱਤਰ ਦਿੱਤਾ ਜਾਵੇਗਾ।

Share This :

Leave a Reply