ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜਲਿਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।
ਵੜਿੰਗ ਨੇ ਕਿਹਾ ਕਿ ਜਿਥੇ ਟਰਾਂਸਪੋਰਟ ਵਿਭਾਗ ਦੀ ਸਮੁੱਚੀ ਕਾਰਜਸੈਲੀ ਦਾ ਯੋਜਨਾਬੱਧ ਤਰੀਕੇ ਨਾਲ ਸੁਧਾਰ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਉਥੇ ਹੀ ਮਾਨਸਾ ਜਲਿੇ ਵਿੱਚ ਹਰੇਕ ਕਿਸਮ ਦੀਆਂ ਸੁਵਿਧਾਵਾਂ ਯਕੀਨੀ ਬਣਾਉਣ ਅਤੇ ਲੋਕਾਂ ਨੂੰ ਦਰਪੇਸ ਮਸਲਿਆਂ ਨੂੰ ਹੱਲ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ। ਮੀਟਿੰਗ ਦੌਰਾਨ ਉਨਾਂ ਡਿਪਟੀ ਕਮਿਸਨਰ ਅਤੇ ਐਸ ਐਸ ਪੀ ਨੂੰ ਆਖਿਆ ਕਿ ਲੋਕਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਹਰੇਕ ਅਧਿਕਾਰੀ ਦੀ ਜੰਿਮੇਵਾਰੀ ਨਿਰਧਾਰਤ ਕੀਤੀ ਜਾਵੇ। ਉਨਾਂ ਕਿਹਾ ਕਿ ਭਵਿੱਖ ਵਿੱਚ ਨਿਯਮਤ ਤੌਰ ਉੱਤੇ ਹੋਣ ਵਾਲੀਆਂ ਮੀਟਿੰਗਾਂ ਦੌਰਾਨ ਬਕਾਇਆ ਕੰਮਾਂ ਬਾਰੇ ਜਾਇਜਾ ਲਿਆ ਜਾਵੇਗਾ। ਕੈਬਨਿਟ ਮੰਤਰੀ ਸ੍ਰੀ ਵੜਿੰਗ, ਜਿਨਾਂ ਨੂੰ ਮਾਨਸਾ ਜ਼ਿਲੇ ਦਾ ਇੰਚਾਰਜ ਵੀ ਲਗਾਇਆ ਗਿਆ ਹੈ, ਨੇ ਕਿਹਾ ਕਿ ਜਲਿੇ ਵਿੱਚ ਸਿਹਤ, ਸਿੱਖਿਆ ਸਮੇਤ ਹੋਰ ਸੁਵਿਧਾਵਾਂ, ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜਾ ਉਹ ਲੈਂਦੇ ਰਹਿਣਗੇ ਅਤੇ ਸਰਕਾਰੀ ਕੰਮ-ਕਾਜ ਵਿੱਚ ਭਿ੍ਰਸਟਾਚਾਰ ਬਿਲਕੁਲ ਵੀ ਬਰਦਾਸਤ ਨਹੀਂ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਵੱਖ-ਵੱਖ ਨੁਮਾਇੰਦਿਆਂ ਨੇ ਸੀਵਰੇਜ, ਸਫਾਈ, ਸੜਕਾਂ, ਮੋਟਰ ਕੁਨੈਕਸਨਾਂ, ਮਗਨਰੇਗਾ ਆਦਿ ਸਬੰਧੀ ਦਰਪੇਸ ਮਸਲਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ ਅਤੇ ਕੈਬਨਿਟ ਮੰਤਰੀ ਨੇ ਇਨਾਂ ਮਸਲਿਆਂ ਦੇ ਨਿਪਟਾਰੇ ਲਈ ਅਧਿਕਾਰੀਆਂ ਨੂੰ ਦਿਸਾ ਨਿਰਦੇਸ ਦਿੱਤੇ। ਇਸ ਦੌਰਾਨ ਵਿਧਾਇਕ ਨਾਜਰ ਸਿੰਘ ਮਾਨਸਾਹੀਆ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ, ਚੇਅਰਮੈਨ ਜਲਿਾ ਯੋਜਨਾ ਬੋਰਡ ਪ੍ਰੇਮ ਮਿੱਤਲ, ਚੇਅਰਮੈਨ ਜ਼ਿਲਾ ਪਰਿਸਦ ਬਿਕਰਮ ਸਿੰਘ ਮੋਫਰ, ਵਾਈਸ ਚੇਅਰਮੈਨ ਸਫਾਈ ਕਰਮਚਾਰੀ ਕਮਿਸ਼ਨ ਰਾਮ ਸਿੰਘ ਸਰਦੂਲਗੜ, ਸੀਨੀਅਰ ਆਗੂ ਡਾ. ਮੰਜੂ ਬਾਂਸਲ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਪ੍ਰਧਾਨ ਨਗਰ ਕੌਂਸਲ ਮਾਨਸਾ ਸ੍ਰੀਮਤੀ ਜਸਵੀਰ ਕੌਰ, ਪ੍ਰਧਾਨ ਨਗਰ ਪੰਚਾਇਤ ਭੀਖੀ ਵਿਨੋਦ ਸਿੰਗਲਾ ਅਤੇ ਕਾਂਗਰਸੀ ਆਗੂ ਚੁਸ਼ਪਿੰਦਰਬੀਰ ਚਹਿਲ, ਗੁਰਪ੍ਰੀਤ ਸਿੰਘ ਵਿੱਕੀ, ਕੁਲਵੰਤ ਰਾਏ ਸਿੰਗਲਾ, ਮਾਈਕਲ ਗਾਗੋਵਾਲ, ਬਲਵਿੰਦਰ ਨਾਰੰਗ, ਡਿਪਟੀ ਕਮਿਸ਼ਨਰ ਮਹਿੰਦਰ ਪਾਲ, ਐਸ.ਐਸ.ਪੀ. ਸੰਦੀਪ ਕੁਮਾਰ ਗਰਗ, ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਜੇ ਅਰੋੜਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਮਰਪ੍ਰੀਤ ਕੌਰ, ਸਹਾਇਕ ਕਮਿਸ਼ਨਰ ਹਰਜਿੰਦਰ ਸਿੰਘ ਜੱਸਲ ਸਮੇਤ ਹੋਰ ਅਧਿਕਾਰੀ ਅਤੇ ਆਗੂ ਮੌਜੂਦ ਸਨ।