ਆਮ ਆਦਮੀ ਪਾਰਟੀ ਵੱਲੋਂ ਕੇਜਰੀਵਾਲ ਤੇ ਭਗਵੰਤ ਮਾਨ ਦੀ ਅਗਵਾਈ ਹੇਠ ਹੋਈ ਧੰਨਵਾਦੀ ਮਾਰਚ

ਅੰਮ੍ਰਿਤਸਰ, ਮੀਡੀਆ ਬਿਊਰੋ:

ਆਮ ਆਦਮੀ ਪਾਰਟੀ ਨੂੰ ਮਿਲੀ ਬੰਪਰ ਜਿੱਤ ਤੋਂ ਬਾਅਦ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮਨੋਨੀਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਧੰਨਵਾਦੀ ਮਾਰਚ ਦੁਪਹਿਰ ਦੋ ਵਜੇ ਦੇ ਕਰੀਬ ਅੰਮ੍ਰਿਤਸਰ ਦੇ ਕਚਹਿਰੀ ਚੌਕ ਤੋਂ ਸ਼ੁਰੂ ਹੋਇਆ। ਇਸ ਧੰਨਵਾਦੀ ਮਾਰਚ ਵਿੱਚ ਆਮ ਆਦਮੀ ਪਾਰਟੀ ਦੇ ਸਾਰੇ ਹਲਕਿਆਂ ਤੋਂ ਜਿੱਤੇ ਵਿਧਾਇਕ ਵੀ ਸ਼ਾਮਲ ਹੋਏ।

ਮਾਰਚ ਵਿੱਚ ਸਾਰੇ ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਆਗੂ ਤੇ ਵਰਕਰ ਢੋਲ ਢਮੱਕੇ ਨਾਲ ਸ਼ਾਮਲ ਹੋਏ। ਪੰਜਾਬ ਵਿੱਚ ਪਹਿਲੀ ਵਾਰ ਸਰਕਾਰ ਬਣਨ ਉੱਤੇ ਆਪਣੀ ਮਿਹਨਤ ਦੀ ਖ਼ੁਸ਼ੀ ਉਨ੍ਹਾਂ ਦੇ ਚਿਹਰਿਆਂ ਉਤੇ ਸਾਫ ਝਲਕ ਰਹੀ ਸੀ। ਸਾਰੇ ਰਸਤੇ ਨੂੰ ਫੁੱਲਾਂ ਨਾਲ ਸਜਾਇਆ ਗਿਆ ਸੀ। ਪਾਰਟੀ ਵੱਲੋਂ ਦਿੱਤੀ ਗਈ ਪਹਿਲੀ ਹਦਾਇਤ ਦੇ ਮੁਤਾਬਕ ਧੰਨਵਾਦੀ ਮਾਰਚ ਉਤੇ ਫੁੱਲਾਂ ਦੀ ਵਰਖਾ ਨਹੀਂ ਕੀਤੀ ਗਈ। ਇਸ ਮੌਕੇ ਪੰਜਾਬ ਦੇ ਕਰੀਬ ਕਰੀਬ ਸਾਰੇ ਜ਼ਿਲ੍ਹਿਆਂ ਤੋਂ ਪਹੁੰਚੇ ਵਰਕਰਾਂ ਲਈਆਪਣੇ ਵਿਚਾਰ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਸ ਸਰਕਾਰ ਤੋਂ ਬਹੁਤ ਉਮੀਦਾਂ ਹਨ। ਉਨ੍ਹਾਂ ਦੀ ਮਿਹਨਤ ਰੰਗ ਲਿਆਈ ਹੈ। ਕਈ ਵਰਕਰਾਂ ਨੇ ਕਿਹਾ ਕਿ ਉਹ ਪਹਿਲਾਂ ਅਕਾਲੀ ਦਲ ਅਤੇ ਕਾਂਗਰਸ ਦੇ ਵਰਕਰ ਸਨ। ਪਰ ਉਨ੍ਹਾਂ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਕੇ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਅਤੇ ਖ਼ੂਬ ਮਿਹਨਤ ਕੀਤੀ ਜਿਸ ਕਾਰਨ ਪੰਜਾਬ ਦੀ ਸਿਆਸਤ ਵਿਚ ਵੱਡਾ ਬਦਲਾਅ ਆਇਆ ਹੈ। ਇਹ ਮਾਰਚ ਕਚਹਿਰੀ ਚੌਕ ਤੋਂ ਸ਼ੁਰੂ ਹੋ ਕੇ ਨਾਵਲਟੀ ਚੌਕ ਤੋਂ ਹੁੰਦੇ ਹੋਏ ਹੋਰ ਸਟੋਕ ਵਿਚ ਜਾ ਕੇ ਸਮਾਪਤ ਹੋਵੇਗਾ।

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਮ ਆਦਮੀ ਪਾਰਟੀ ਦੀ ਪੰਜਾਬ ਵਿੱਚ ਹੋਈ ਵੱਡੀ ਜਿੱਤ ਦੇ ਸ਼ੁਕਰਾਨੇ ਵਜੋਂ ਪੰਜਾਬ ਦੇ ਬਨਣ ਜਾ ਰਹੇ ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਤਮਸਤਕ ਹੋਏ। ਭਗਵੰਤ ਮਾਨ ਤੇ ਅਰਵਿੰਦ ਕੇਜਰੀਵਾਲ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ੁਕਰਾਨੇ ਤੇ ਪੰਜਾਬ ਦੀ ਚੜ੍ਹਦੀਕਲਾ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਰਾਘਵ ਚੱਢਾ ਆਦਿ ਮੌਜੂਦ ਸਨ।ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਤੇ ਹੋਰਨਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵੱਲੋਂ ਸੂਚਨਾ ਕੇਂਦਰ ਸ੍ਰੀ ਦਰਬਾਰ ਸਾਹਿਬ ਵਿਖੇ ਸਿਰ ਪਾਓ ਕਿਤਾਬਾਂ ਦਾ ਸੈੱਟ ਤੇ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ।

ਪੰਜਾਬ ਦੇ ਨਾਮਜ਼ਦ ਮੁੱਖ ਮੰਤਰੀ ਭਗਵੰਤ ਮਾਨ ਅੱਜ ਅੰਮ੍ਰਿਤਸਰ ਵਿੱਚ ਰੋਡ ਸ਼ੋਅ ਕਰ ਰਹੇ ਹਨ। ਰੋਡ ਸ਼ੋਅ ਲਈ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਪਹੁੰਚ ਗਏ ਹਨ। ਉਨ੍ਹਾਂ ਦੇ ਨਾਲ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਮੌਜੂਦ ਹਨ।ਏਅਰਪੋਰਟ ਪਹੁੰਚਣ ‘ਤੇ ਕੇਜਰੀਵਾਲ ਦਾ ਭਗਵੰਤ ਮਾਨ, ਰਾਘਵ ਚੱਢਾ, ਮੇਅਰ ਕਰਮਜੀਤ ਸਿੰਘ ਰਿੰਟੂ, ਸੁਨਾਮ ਦੇ ਨਵੇਂ ਚੁਣੇ ਵਿਧਾਇਕ ਅਮਨ ਅਰੋੜਾ ਨੇ ਸਵਾਗਤ ਕੀਤਾ।

ਇਸ ਤੋਂ ਪਹਿਲਾਂ ਮਾਨ ਨੇ ਕਿਹਾ ਕਿ ਅਸੀਂ ਗੁਰੂ ਸਾਹਿਬ ਦਾ ਆਸ਼ੀਰਵਾਦ ਲੈਣ ਜਾ ਰਹੇ ਹਾਂ, ਉੱਥੇ ਸਾਡੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਪਹੁੰਚਣਗੇ।ਸੰਗਰੂਰ ਤੋਂ ਅੰਮ੍ਰਿਤਸਰ ਲਈ ਰਵਾਨਾ ਹੋਣ ਸਮੇਂ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਨੂੰ ਇੰਨਾ ਪਿਆਰ ਅਤੇ ਇੰਨੀ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਉਨ੍ਹਾਂ ਨੇ ਮੇਰੇ ਅਤੇ ਪਾਰਟੀ ਵਿੱਚ ਜੋ ਵਿਸ਼ਵਾਸ ਜਤਾਇਆ ਹੈ, ਅਸੀਂ ਉਸ ਨੂੰ ਪੂਰਾ ਕਰਾਂਗੇ।

ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਤੋਂ ਸੁਰੱਖਿਆ ਵਾਪਸ ਲੈਣ ਦੇ ਮੁੱਦੇ ‘ਤੇ ਭਗਵੰਤ ਮਾਨ ਨੇ ਕਿਹਾ ਕਿ ਪਹਿਲਾਂ ਸਿਆਸਤਦਾਨਾਂ ਦੇ ਘਰਾਂ ਦੇ ਬਾਹਰ ਪੁਲਿਸ ਮੁਲਾਜ਼ਮ ਤਾਇਨਾਤ ਸਨ, ਜਦਕਿ ਥਾਣੇ ਖਾਲੀ ਰਹੇ। ਸਾਡੇ ਲਈ 3 ਕਰੋੜ ਤੋਂ ਵੱਧ ਲੋਕਾਂ ਦੀ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।

ਇਹ ਹੈ ਪ੍ਰੋਗਰਾਮ

ਮਾਨ ਅਤੇ ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ, ਸ਼੍ਰੀ ਦੁਰਗਿਆਨਾ ਤੀਰਥ ਅਤੇ ਸ਼੍ਰੀ ਰਾਮਤੀਰਥ ਵਿਖੇ ਨਤਮਸਤਕ ਹੋਣਗੇ।

ਇਸ ਤੋਂ ਬਾਅਦ ਉਹ ਜਲ੍ਹਿਆਂਵਾਲਾ ਬਾਗ ਵੀ ਜਾਣਗੇ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ।

ਵਿਧਾਇਕਾਂ ਸਮੇਤ ਲੋਕਾਂ ਦਾ ਧੰਨਵਾਦ ਕਰਨ ਲਈ ਧੰਨਵਾਦ ਯਾਤਰਾ ਕੱਢੀ ਜਾਵੇਗੀ।

ਅੰਤ ਵਿੱਚ ਦੁਸਹਿਰਾ ਗਰਾਊਂਡ ਵਿੱਚ ਰੈਲੀ ਹੋਵੇਗੀ।

ਅੰਮ੍ਰਿਤਸਰ ਨੂੰ ਇਸ ਲਈ ਚੁਣਿਆ

ਆਮ ਆਦਮੀ ਪਾਰਟੀ ਵੱਲੋਂ ਅੰਮ੍ਰਿਤਸਰ ਵਿੱਚ ਤਿਰੰਗਾ ਯਾਤਰਾ ਨਾਲ ਚੋਣ ਪ੍ਰਚਾਰ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਵਾਗਤ ਲਈ ਸ਼ਹਿਰ ਨੂੰ ਸਜਾਇਆ ਗਿਆ ਹੈ। ਏਅਰਪੋਰਟ ਰੋਡ ਤੋਂ ਲੈ ਕੇ ਦਰਬਾਰ ਸਾਹਿਬ ਤੱਕ ਦੇ ਸਾਰੇ ਰਸਤਿਆਂ ‘ਤੇ ਟੋਇਆਂ ਨੂੰ ਭਰਨ ਲਈ ਪੈਚ ਵਰਕ ਕੀਤਾ ਗਿਆ ਹੈ।

Share This :

Leave a Reply