‘ਆਪ’ ਵਿਧਾਇਕ ਕੁਲਵੰਤ ਸਿੰਘ ਬਾਜ਼ੀਗਰ ਨੇ ਹਸਪਤਾਲ ‘ਤੇ ਛਾਪੇਮਾਰੀ ਦੌਰਾਨ SMO ਨੂੰ ਨਸ਼ੇ ਦੀ ਹਾਲਤ ‘ਚ ਫੜਿਆ





ਪਾਤੜਾਂ, ਮੀਡੀਆ ਬਿਊਰੋ:

ਵਿਧਾਨ ਸਭਾ ਹਲਕਾ ਸ਼ੁਤਰਾਣਾ ਤੋਂ ਆਮ ਆਦਮੀ ਪਾਰਟੀ ਦੇ ਨਵੇਂ ਚੁਣੇ ਗਏ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਵੱਲੋਂ ਹਸਪਤਾਲ ਤੇ ਛਾਪੇਮਾਰੀ ਕੀਤੀ ਗਈ ਇਸ ਦੌਰਾਨ ਉਨ੍ਹਾਂ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਰਾਜੇਸ਼ ਕੁਮਾਰ ਨੂੰ ਸ਼ਰਾਬ ਪੀਤੀ ਹੋਈ ਹਾਲਤ ਵਿੱਚ ਕਾਬੂ ਕੀਤਾ। ਹਲਕਾ ਵਿਧਾਇਕ ਵੱਲੋਂ ਕੀਤੀ ਗਈ ਛਾਪੇਮਾਰੀ ਦੀ ਭਿਣਕ ਮਿਲਦਿਆਂ ਹੀ ਜਿੱਥੇ ਹਸਪਤਾਲ ਕਰਮਚਾਰੀਆਂ ਵਿੱਚੋਂ ਅਫੜਾ ਤਫਰੀ ਦਾ ਮਾਹੌਲ ਬਣ ਗਿਆ ਉਥੇ ਵੱਡੀ ਭੀੜ ਜੁੜ ਗਈ। ਹਲਕਾ ਵਿਧਾਇਕ ਨੇ ਮੌਕੇ ਉੱਤੇ ਕਾਰਵਾਈ ਕਰਦਿਆਂ ਸਿਹਤ, ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਸਿਹਤ ਸਿਵਲ ਅਤੇ ਪੁਲਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਮੌਕੇ ਉਤੇ ਫੋਨ ਕਰਕੇ ਬੁਲਾਇਆ। ਮੌਕੇ ਤੇ ਪਹੁੰਚੇ ਨਾਇਬ ਤਹਿਸੀਲਦਾਰ ਪਾਤੜਾਂ ਰਾਮਲਾਲ ਅਤੇ ਡੀਐੱਸਪੀ ਪਾਤੜਾਂ ਰਛਪਾਲ ਸਿੰਘ ਢੀਂਡਸਾ ਦੀ ਦੇਖਰੇਖ ਹੇਠ ਕਾਰਵਾਈ ਕਰਦਿਆਂ ਐਸਐਮਓ ਰਜੇਸ਼ ਕੁਮਾਰ ਨੂੰ ਸਿਹਤ ਵਿਭਾਗ ਦੀ ਟੀਮ ਦੇ ਹਵਾਲੇ ਕਰਕੇ ਮੈਡੀਕਲ ਕਰਵਾਇਆ ਗਿਆ। ਇਸ ਦੌਰਾਨ ਕੁਝ ਲੋਕਾਂ ਨੇ ਹਲਕਾ ਵਿਧਾਇਕ ਨੂੰ ਹਸਪਤਾਲ ਵਿੱਚ ਤੈਨਾਤ ਔਰਤ ਰੋਗਾਂ ਦੀ ਮਾਹਰ ਡਾਕਟਰ ਵੱਲੋਂ ਵਰਤੀ ਜਾਂਦੀ ਭੱਦੀ ਸ਼ਬਦਾਵਲੀ ਦੀ ਸ਼ਿਕਾਇਤ ਕੀਤੀ ਜਿਸ ਤੇ ਹਲਕਾ ਵਿਧਾਇਕ ਨੇ ਉਨ੍ਹਾਂ ਨੂੰ ਆਪਣੀ ਬੋਲਬਾਣੀ ਸੁਧਾਰਨ ਦੀ ਸਖ਼ਤ ਤਾੜਨਾ ਕੀਤੀ।

ਹਲਕਾ ਵਿਧਾਇਕ ਕੁਲਵੰਤ ਸਿੰਘ ਬਾਜੀਗਰ ਨੇ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਫਿਰ ਥਾਵਾਂ ਵੱਲ ਕੋਈ ਧਿਆਨ ਨਾ ਦੇਣ ਕਾਰਨ ਲੋਕਾਂ ਵਿਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਹੈ ਪਰ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੇ ਸੂਬੇ ਦੇ ਲੋਕਾਂ ਵਿੱਚ ਆਸ ਦੀ ਕਿਰਨ ਜਾਗੀ ਹੈ। ਉਨ੍ਹਾਂ ਕਿਹਾ ਕਿ ਇਲਾਕੇ ਵਿੱਚ ਸਿਹਤ ਸਹੂਲਤਾਂ ਦੇ ਸੁਧਾਰ ਲਈ ਉਹ ਹਰ ਸੰਭਵ ਕੋਸ਼ਿਸ਼ ਕਰਨਗੇ। ਐਸਐਮਓ ਰਜੇਸ਼ ਕੁਮਾਰ ਦੇ ਮਾਮਲੇ ਵਿੱਚ ਕੀਤੀ ਜਾਣ ਵਾਲੀ ਕਾਰਵਾਈ ਸਬੰਧੀ ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਟੀਮ ਵੱਲੋਂ ਮੈਡੀਕਲ ਕਰਵਾਉਣ ਉਪਰੰਤ ਇਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Share This :

Leave a Reply