‘ਲੋਕ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ਭਾਜਪਾ ‘ਚ ਸ਼ਾਮਲ ਹੋਣਗੇ ‘ਆਪ’ ਵਿਧਾਇਕ’ : ਪ੍ਰਤਾਪ ਸਿੰਘ ਬਾਜਵਾ

ਚੰਡੀਗੜ੍ਹ (ਪੰਜਾਬੀ ਮੀਡੀਆ ਬਿਊਰੋ): ਪੰਜਾਬ ਦੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਵੱਡਾ ਦਾਅਵਾ ਕੀਤਾ ਹੈ। ਆਮ ਆਦਮੀ ਪਾਰਟੀ ਦੀ ਤਰਫੋਂ ਭਾਜਪਾ ਵੱਲੋਂ ਉਨ੍ਹਾਂ ਦੇ ਵਿਧਾਇਕਾਂ ਨੂੰ ਖਰੀਦਣ ਦੇ ਦੋਸ਼ਾਂ ‘ਤੇ ਬਾਜਵਾ ਨੇ ਕਿਹਾ, ”ਹੁਣ ਤੱਕ ਮਹਾਰਾਸ਼ਟਰ ਤੋਂ ਭਾਜਪਾ ਦਾ ਜਹਾਜ਼ ਚੰਡੀਗੜ੍ਹ ਹਵਾਈ ਅੱਡੇ ‘ਤੇ ਵੀ ਨਹੀਂ ਉਤਰਿਆ। ‘ਆਪ’ ਦੇ ਨੇਤਾ ਪਹਿਲਾਂ ਹੀ ਰੌਲਾ ਪਾ ਰਹੇ ਹਨ। ਜਿਸ ਦਿਨ ਭਾਜਪਾ ਦਾ ਲੱਗ ਗਿਆ, ਉਸ ਦਿਨ ਸਾਰੇ ਭੱਜ ਜਾਣਗੇ। ਬਾਜਵਾ ਨੇ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ 6 ਮਹੀਨੇ ਪਹਿਲਾਂ ਆਪ ਦੇ ਵਿਧਾਇਕਾਂ ‘ਤੇ ਕਾਰਵਾਈ ਹੋਣਾ ਤੈਅ ਹੈ। ਪ੍ਰਤਾਪ ਬਾਜਵਾ ਸਰਕਾਰ ਦੇ 6 ਮਹੀਨੇ ਪੂਰੇ ਹੋਣ ‘ਤੇ ਸਰਕਾਰ ਦੀ ਕਾਰਗੁਜ਼ਾਰੀ ਨੂੰ ਲੈ ਕੇ ਗੱਲ ਕਰ ਰਹੇ ਸਨ।


ਜਦੋਂ ਬਾਜਵਾ ਤੋਂ ਪੁੱਛਿਆ ਗਿਆ ਕਿ ਵਿੱਤ ਮੰਤਰੀ ਹਰਪਾਲ ਚੀਮਾ ਨੇ ਦੋਸ਼ ਲਗਾਇਆ ਹੈ ਕਿ ਕਾਂਗਰਸ ਆਪਣੇ ਵਿਧਾਇਕਾਂ ਨੂੰ ਸੰਭਾਲੇ ਜੋ ਗੋਆ ਵਿਚ ਭਾਜਪਾ ਵਿਚ ਚਲੇ ਗਏ ਹਨ। ਇਸ ‘ਤੇ ਬਾਜਵਾ ਨੇ ਕਿਹਾ ਕਿ ਲੱਗਦਾ ਹੈ ਕਿ ਚੀਮਾ ਨੂੰ ਯਾਦ ਨਹੀਂ ਹੈ ਕਿ ਉਨ੍ਹਾਂ ਦੇ ਨੇਤਾ ਸੁਖਪਾਲ ਖਹਿਰਾ ਸਣੇ 10 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ।

Share This :

Leave a Reply