ਮੌਸਮ ਦੀ ਭਵਿੱਖਬਾਣੀ ਅਨੁਸਾਰ ਅੱਜ ਅਤੇ ਕੱਲ੍ਹ ਮੀਂਹ ਪੈਣ ਦੀ ਸੰਭਾਵਨਾ ਹੈ

ਲੁਧਿਆਣਾ, ਮੀਡੀਆ ਬਿਊਰੋ:

ਪੰਜਾਬ ਅਤੇ ਹਰਿਆਣਾ ‘ਚ ਇਕ-ਦੋ ਦਿਨਾਂ ‘ਚ ਮੌਸਮ ਦਾ ਮਿਜ਼ਾਜ ਇਕ ਵਾਰ ਫਿਰ ਬਦਲ ਸਕਦਾ ਹੈ। ਅਜਿਹੇ ਸੰਕੇਤ ਚੰਡੀਗੜ੍ਹ ਮੌਸਮ ਵਿਭਾਗ ਦੇ ਇੰਚਾਰਜ ਡਾ. ਮਨਮੋਹਨ ਸਿੰਘ ਨੇ ਦਿੰਦਿਆਂ ਦੱਸਿਆ ਕਿ ਪਹਾੜੀ ਇਲਾਕਿਆਂ ‘ਚ ਬਰਫਬਾਰੀ ਦਾ ਸਿਸਸਿਲਾ ਜਾਰੀ ਰਹਿਣ ਨਾਲ ਇਸ ਦਾ ਸਿੱਧਾ ਅਸਰ ਮੈਦਾਨੀ ਇਲਾਕਿਆਂ ‘ਚ ਦੇਖਣ ਨੂੰ ਮਿਲ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਤੇ ਹਰਿਆਣਾ ਦੇ ਵੱਖ-ਵੱਖ ਹਿੱਸਿਆਂ ਵਿਚ 2 ਅਤੇ 3 ਮਾਰਚ ਨੂੰ ਮੀਂਹ ਅਤੇ ਗਰਜ ਤੇ ਬਿਜਲੀ ਲਿਸ਼ਕਣ ਦੇ ਨਾਲ ਮੀਂਹ ਪੈ ਸਕਦਾ ਹੈ, ਜਿਸ ਨਾਲ ਤਾਪਮਾਨ ਵਿਚ ਆਏ ਉਛਾਲ ‘ਚ ਗਿਰਾਵਟ ਆ ਸਕਦੀ ਹੈ।


ਉੱਥੇ ਹੀ, ਭਾਰਤ ਮੌਸਮ ਵਿਭਾਗ (ਆਈ. ਐੱਮ. ਡੀ.) ਨੇ ਕਿਹਾ ਕਿ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼ ਅਤੇ ਬਿਹਾਰ ਸਮੇਤ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ ਵਿਚ ਮਾਰਚ ਤੋਂ ਮਈ ਦੇ ਦੌਰਾਨ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਘੱਟ ਰਹਿਣ ਦੀ ਸੰਭਾਵਨਾ ਹੈ। ਇਸ ਸਮੇਂ ਦੌਰਾਨ ਹਿੰਦ-ਗੰਗਾ ਖੇਤਰ ਦੇ ਮੈਦਾਨੀ ਖੇਤਰਾਂ ‘ਚ ਲੂ ਦਾ ਕਹਿਰ ਆਮ ਨਾਲੋਂ ਘੱਟ ਰਹੇਗਾ। ਉੱਥੇ ਹੀ, ਜੰਮੂ-ਕਸ਼ਮੀਰ, ਲੱਦਾਖ, ਹਿਮਾਚਲ ਪ੍ਰਦੇਸ਼, ਰਾਜਸਥਾਨ ਦੇ ਮੁੱਖ ਹਿੱਸਿਆਂ, ਗੁਜਰਾਤ, ਮੱਧ ਪ੍ਰਦੇਸ਼ ਅਤੇ ਮਹਾਰਾਸ਼ਟਰ ਦੇ ਨਾਲ ਲੱਗਦੇ ਇਲਾਕਿਆਂ ‘ਚ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ ਵੱਧ ਰਹੇਗਾ।

Share This :

Leave a Reply