ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਮੋਗਾ ਤੋਂ ਹੋ ਸਕਦੀ ਹੈ ਕਾਂਗਰਸੀ ਉਮੀਦਵਾਰ, CM ਚੰਨੀ ਅੱਜ ਕਰਨਗੇ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ

ਮੋਗਾ, ਮੀਡੀਆ ਬਿਊਰੋ:

ਪਿਛਲੇ ਕਾਫੀ ਲੰਬੇ ਸਮੇਂ ਤੋਂ ਫਿਲਮ ਅਦਾਕਾਰ ਸੋਨੂੰ ਦੀ ਭੈਣ ਮਾਲਵਿਕਾ ਸੂਦ ਨੇ ਸਿਆਸੀ ਪਾਰਟੀਆਂ ਵਿਚ ਸ਼ਾਮਲ ਹੋਣ ਦੀ ਚਰਚਾ ਦੀ ਸ਼ਨਿਚਰਵਾਰ ਨੂੰ ਅਧਿਕਾਰਤ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਇਸ ਗੱਲ ਦੀ ਪੁਸ਼ਟੀ ਕਰਦਿਆਂ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣ ਦੀ ਗੱਲ ਆਖੀ ਹੈ। ਇਹ ਵੀ ਪਤਾ ਲੱਗਾ ਹੈ ਕਿ ਮੋਗਾ ਵਿਚ ਸੋਮਵਾਰ ਨੂੰ ਸੋਨੂੰ ਸੂਦ ਦੀ ਫੇਰੀ ਤੋਂ ਬਾਅਦ ਰਸਮੀ ਤੌਰ ’ਤੇ ਮਾਲਵਿਕਾ ਸੂਦ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਜਾਣਗੇ।

ਮੋਗਾ ਤੋਂ ਕਾਂਗਰਸ ਦੇ ਹੋ ਸਕਦੇ ਹਨ ਉਮੀਦਵਾਰ

ਪਿਛਲੇ ਸਾਲ ਤੋਂ ਸਮਾਜ ਸੇਵਕ ਦੇ ਤੌਰ ’ਤੇ ਵਿਚਰ ਰਹੇ ਸੂਦ ਪਰਿਵਾਰ ਤੇ ਮੋਗਾ ਵਾਸੀਆਂ ਦੀਆਂ ਨਜ਼ਰਾਂ ਟਿੱਕੀਆਂ ਹੋਈਆਂ ਸਨ। ਖਾਸ ਕਰ ਕੇ ਸ਼ਹਿਰ ਵਾਸੀਆਂ ਵੱਲੋਂ ਪਿਛਲੇ ਸਮੇਂ ਵੱਖ ਵੱਖ ਪਾਰਟੀਆਂ ਦੇ ਮਿਲੇ ਆਗੂਆਂ ਤੋਂ ਬਾਅਦ ਕਈ ਤਰ੍ਹਾਂ ਦੀਆਂ ਗੱਲਾਂ ਉੱਭਰ ਕੇ ਸਾਹਮਣੇ ਆ ਰਹੀਆਂ ਸਨ ਪਰ ਚੋਣ ਜ਼ਾਬਤਾ ਲੱਗਣ ਤੋਂ ਬਆਦ ਸੂਦ ਪਰਿਵਾਰ ਨੇ ਆਪਣੇ ਸਿਆਸੀ ਪੱਤੇ ਖੋਲ੍ਹਦਿਆਂ ਕਾਂਗਰਸ ਵਿਚ ਜਾਣ ਦੀ ਪੁਸ਼ਟੀ ਕਰ ਦਿੱਤੀ ਹੈ। ਹੁਣ ਇਹ ਵੀ ਕਿਆਸ ਲਾਏ ਜਾ ਰਹੇ ਹਨ ਕਿ ਮਾਲਵਿਕਾ ਮੋਗਾ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹੋ ਸਕਦੇ ਹਨ।

Share This :

Leave a Reply