ਖੰਨਾ (ਪਰਮਜੀਤ ਸਿੰਘ ਧੀਮਾਨ) – ਅੱਜ ਇਥੋਂ ਦੇ ਨੇੜਲੇ ਪਿੰਡ ਬੀਬੀਪੁਰ ਵਿਖੇ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਗਰੇਵਾਲ ਦੀ ਅਗਵਾਈ ਹੇਠਾਂ ਕਿਸਾਨ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿਚ ਝੋਨੇ ਦੀ ਸਿੱਧੀ ਬਿਜਾਈ ਅਤੇ ਭਵਿੱਖ ਵਿਚ ਪਾਣੀ ਦੀ ਘਾਟ ਕਾਰਨ ਆਉਣ ਵਾਲੀਆਂ ਚਣੌਤੀਆਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਸ ਮੌਕੇ ਡਾ. ਸੰਦੀਪ ਸਿੰਘ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਕੱਦੂ ਕਰਕੇ ਲਾਏ ਝੋਨੇ ਤੋਂ ਕਿਸੇ ਪੱਖ ਤੋਂ ਕਮਜ਼ੋਰ ਨਹੀਂ ਹੈ, ਇਸ ਤਕਨੀਕ ਨਾਲ ਜਿੱਥੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਵਿਚ ਮਦਦ ਮਿਲੇਗੀ, ਉੱਥੇ ਹੀ ਕਿਸਾਨਾਂ ਦੇ ਖੇਤੀ ਖਰਚੇ ਵੀ ਘੱਟਣਗੇ।
ਉਨ੍ਹਾਂ ਕਿਸਾਨਾਂ ਵੀਰਾਂ ਨੂੰ ਖਾਦਾਂ ਦੀ ਸਹੀ ਵਰਤੋਂ, ਵੱਟ ਬੰਨਿਆਂ ਨੂੰ ਸਾਫ਼ ਸੁਥਰਾ ਰੱਖਣ ਤੇ ਬੇਲੋੜੀਆਂ ਦਾਣੇਦਾਰ ਜਿਹਰਾਂ ਦੀ ਵਰਤੋਂ ਨਾ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਨੂੰ ਲਾਹੇਵੰਦ ਧੰਦਾ ਬਨਾਉਣ ਲਈ ਝੋਨੇ ਦੀ ਸਿੱਧੀ ਬਿਜਾਈ ਸਮੇਂ ਦੀ ਲੋੜ ਹੈ। ਕੁਲਵੰਤ ਸਿੰਘ ਅਤੇ ਸਿਰਤਾਜ ਸਿੰਘ ਨੇ ਝੋਨੇ ਦੇ ਕੀਟ ਪ੍ਰਬੰਧ ਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਵਿਭਾਗ ਦੀਆਂ ਵੱਖ ਵੱਖ ਸਕੀਮਾਂ ਤੋਂ ਜਾਣੂੰ ਕਰਵਾਇਆ।
ਅਗਾਂਹਵਧੂ ਕਿਸਾਨ ਗੁਰਮੇਲ ਸਿੰਘ ਨੇ ਝੋਨੇ ਦੀ ਸਿੱਧੀ ਬਿਜਾਈ ਦੇ ਆਪਣੇ ਤਜ਼ਰਬੇ ਬਾਕੀਆਂ ਨਾਲ ਸਾਂਝੇ ਕੀਤੇ। ਇਸ ਮੌਕੇ ਹਰਨੇਕ ਸਿੰਘ, ਕਰਨੈਲ ਸਿੰਘ, ਗੁਰਮਿੰਦਰ ਸਿੰਘ, ਸੁਖਮਿੰਦਰ ਸਿੰਘ, ਜਸਵਿੰਦਰ ਸਿੰਘ, ਦਿਲਬਾਗ ਸਿੰਘ, ਰਾਜਵੀਰ ਸਿੰਘ, ਪਲਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਜਗਦੀਪ ਸਿੰਘ, ਭਜਨ ਸਿੰਘ, ਬਲਜਿੰਦਰ ਸਿੰਘ, ਰਾਜਪਾਲ ਸਿੰਘ, ਹੀਰਾ ਸਿੰਘ, ਨਾਜ਼ਰ ਸਿੰਘ, ਗੁਰਬਚਨ ਸਿੰਘ, ਅਮਰੀਕ ਸਿੰਘ, ਅਵਤਾਰ ਸਿੰਘ, ਅਰਸ਼ਦੀਪ ਸਿੰਘ, ਕਮਲਜੋਤ ਸਿੰਘ, ਲਵਪ੍ਰੀਤ ਸਿੰਘ, ਅਮਰ ਸਿੰਘ, ਪੂਰਨ ਸਿੰਘ, ਗੁਰਜੰਟ ਸਿੰਘ ਆਦਿ ਹਾਜ਼ਰ ਸਨ।