ਅਕਾਲੀ ਦਲ ਵੱਲੋਂ ਮੁੱਖ ਮੰਤਰੀ ਚੰਨੀ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਮੰਗ

ਚੰਡੀਗੜ੍ਹ (ਮੀਡੀਆ ਬਿਊਰੋ) ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ 36 ਹਜ਼ਾਰ ਠੇਕਾ ਮੁਲਾਜ਼ਮਾਂ ਨਾਲ ਧੋਖਾਧੜੀ ਕਰਨ ’ਤੇ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਠੇਕਾ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਦੇ ਮਾਮਲੇ ਬਾਰੇ ਝੂਠ ਬੋਲਦਿਆਂ ਰਾਜ ਭਵਨ ਅੱਗੇ ਧਰਨਾ ਦੇਣ ਦੀ ਗੱਲ ਕਹੀ ਸੀ।

ਜਦਕਿ ਫਾਈਲ ਉਨ੍ਹਾਂ ਦੇ ਆਪਣੇ ਦਫ਼ਤਰ ’ਚ ਪਈ ਹੈ ਤੇ ਉਹ ਇਹ ਦੱਬੀ ਬੈਠੇ ਹਨ। ਰਾਜਪਾਲ ਨੇ ਪਹਿਲਾਂ ਹੀ ਸਾਰੇ ਤੱਥ ਸਪੱਸ਼ਟ ਕਰ ਦਿੱਤੇ ਹਨ ਤਾਂ ਉਨ੍ਹਾਂ ਨੂੰ ਠੇਕਾ ਮੁਲਾਜ਼ਮਾਂ ਨਾਲ ਧੋਖਾ ਕਰਨ ਲਈ ਮੁੱਖ ਮੰਤਰੀ ਖ਼ਿਲਾਫ਼ ਕਾਰਵਾਈ ਕਰਨੀ ਚਾਹੀਦੀ ਹੈ।

ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਸੰਵਿਧਾਨਕ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਹੈ ਕਿਉਂਕਿ ਰਾਜਪਾਲ ਵੱਲੋਂ ਮੰਗੇ ਗਏ ਸਪੱਸ਼ਟੀਕਰਨ ਤੋਂ ਸਾਬਤ ਹੁੰਦਾ ਹੈ ਕਿ ਸੂਬਾ ਸਰਕਾਰ ਨੇ ਇਸ ਮਾਮਲੇ ’ਤੇ ਪਹਿਲਾਂ ਪਾਸ ਕੀਤੇ ਗਏ ਬਿੱਲ ਨੂੰ ਹਾਈ ਕੋਰਟ ’ਚ ਦਿਵਾਏ ਭਰੋਸੇ ਮੁਤਾਬਕ ਵਾਪਸ ਨਹੀਂ ਲਿਆ। ਉਨ੍ਹਾਂ ਨੇ ਮੁੱਖ ਮੰਤਰੀ ਤੋਂ ਨੈਤਿਕਤਾ ਦੇ ਆਧਾਰ ’ਤੇ ਅਸਤੀਫ਼ਾ ਮੰਗਿਆ ਹੈ।

Share This :

Leave a Reply