ਪਿੰਡ ਘੁੰਗਰਾਲੀ ਰਾਜਪੂਤਾਂ ’ਚ ਕੁੱਲ ਹਿੰਦ ਕਿਸਾਨ ਸਭਾ ਨੇ ਫੂਕੇ ਮੋਦੀ, ਖੱਟਰ, ਯੋਗੀ ਦੇ ਪੁਤਲੇ

ਖੰਨਾ (ਪਰਮਜੀਤ ਸਿੰਘ ਧੀਮਾਨ ) ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ’ਤੇ ਅੱਜ ਵਿਧਾਨ ਸਭਾ ਹਲਕਾ ਖੰਨਾ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਤੇ ਖੱਟੜਾ ਵਿਖੇ ਕੁੱਲ ਹਿੰਦ ਕਿਸਾਨ ਸਭਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਅਤੇ ਸੀ. ਪੀ. ਆਈ. (ਐਮ.) ਦੇ ਕਾਰਕੁੰਨਾਂ ਵਿਚ ਤਹਿਸੀਲ ਸਕੱਤਰ ਕਾ. ਗੁਰਦੀਪ ਸਿੰਘ ਹੋਲ, ਰਾਜਿੰਦਰ ਸਿੰਘ ਚੀਮਾ, ਬਲਵੀਰ ਸਿੰਘ ਸੁਹਾਵੀ ਦੀ ਅਗਵਾਈ ਹੇਠਾਂ ਅਜੋਕੇ ਯੁੱਗ ਦੇ ਰਾਵਣ ਕਿਸਾਨ-ਮਜਦੂਰ ਆਮ ਜਨਤਾ ਵਿਰੋਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਸਮੇਤ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਗਏ।

ਇਸ ਮੌਕੇ ਬੋਲਦਿਆਂ ਬੁਲਾਰਿਆਂ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਇਕੱਲੀ ਕਿਸਾਨ-ਮਜਦੂਰ ਵਿਰੋਧੀ ਨਹੀਂ ਬਲਕਿ ਦੇਸ਼ ਦੇ ਹਰ ਵਰਗ ਦੀ ਵਿਰੋਧੀ ਸਰਕਾਰ ਹੈ। ਜਿਸ ਦੇ ਰਾਜ ਅੰਦਰ ਕਾਰੋਬਾਰ ਤਬਾਹ ਹੋਏ, ਬੇਰੁਜਗਾਰੀ ਵਧੀ ਹੈ। ਕੇਂਦਰ ਸਰਕਾਰ ਵੱਲੋਂ ਕਿਰਤੀ ਲੋਕਾਂ ਦੇ ਹੱਕਾਂ-ਹਿੱਤਾਂ ’ਤੇ ਨਿੱਤ ਨਵੇਂ ਹਮਲੇ ਕਰਨ ਅਤੇ ਉਨ੍ਹਾਂ ਲੋਕਾਂ ਦੀਆਂ ਲਗਾਤਾਰ ਵੱਧ ਰਹੀਆਂ ਸਮੱਸਿਆਵਾਂ ਪ੍ਰਤੀ ਅਣਗਹਿਲੀ ਤੇ ਕਠੋਰਤਾ ਭਰਪੂਰ ਪਹੰਚ ਅਪਨਾਉਣ ਉੱਪਰ ਡੂੰਘੀ ਚਿੰਤਾ ਦਾ ਪ੍ਰਗਟ ਕੀਤੀ ਹੈ। ਇਸ ਮੌਕੇ ਕਾ. ਭਗਵੰਤ ਸਿੰਘ ਇਕੋਲਾਹਾ, ਤਰਲੋਚਨ ਸਿੰਘ ਖੱਟੜਾ, ਹਰਬੰਸ ਸਿੰਘ ਮੋਹਨਪੁਰ, ਪਰਦੀਪ ਕੁਮਾਰ ਖੱਟੜਾ ਸਮੇਤ ਦੋਵਾਂ ਪਿੰਡਾਂ ਦੇ ਲੋਕ ਹਾਜ਼ਰ ਸਨ।

Share This :

Leave a Reply