ਖੰਨਾ (ਪਰਮਜੀਤ ਸਿੰਘ ਧੀਮਾਨ) – ਸਥਾਨਕ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 34ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਕਿਸਾਨ ਮੋਰਚੇ ਦੀ ਜਿੱਤ ਯਕੀਨੀ ਕਿਉਂਕਿ ਸਾਨੂੰ ਤਿੰਨੇ ਖੇਤੀ ਕਾਨੂੰਨ ਰੱਦ ਕਰਨ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ। ਉਨ੍ਹਾਂ ਕਿਹਾ ਕਿ 1947 ਉਪਰੰਤ ਮੌਜੂਦਾ ਕਾਰਪੋਰੇਟ ਨਿਰਦੇਸ਼ਤ ਰਾਜਨੀਤਿਕ, ਆਰਥਿਕ ਅਤੇ ਸੱਭਿਆਚਾਰਕ ਬਣਤਰ ਦੀ ਮੁੜ ਸਥਾਪਤੀ ਦੀ ਦੁਹਾਈ ਪਾਉਣ ਵਾਲੇ ਲੋਕ ਸਮਾਜਿਕ ਤਬਦੀਲੀ ਦੀਆਂ ਸਿਰਫ਼ ਗੱਲਾਂ ਹੀ ਕਰਦੇ ਹਨ, ਜਦੋਂ ਕਿ ਉਨ੍ਹਾਂ ਦਾ ਵਿਸਵਾਸ਼ ਸਿਰਫ਼ ਕਾਰਪੋਰੇਟ ਸਮਾਜਿਕ ਬਣਤਰ ਦੀ ਲਿਪਾ ਪੋਚੀ ਕਰਨ ਵਿਚ ਹੀ ਹੈ।
ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਕੁਝ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਲਈ ਦੇਸ਼ ਦੀ ਜਨਤਾ ਨਾਲ ਧੋਖਾ ਨਹੀਂ ਕਰ ਸਕਦੇ, ਕਿਉਂਕਿ ਇਨ੍ਹਾਂ ਕਾਲੇ ਕਾਨੂੰਨਾਂ ਦਾ ਅਸਰ ਹਰ ਘਰ ’ਤੇ ਹੋਵੇਗਾ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਆਮ ਲੋਕਾਂ ਨੂੰ ਕਿਹਾ ਕਿ ਅਜੇ ਵੀ ਸਮਾਂ ਹੈ ਕਿਸਾਨ ਸੰਘਰਸ਼ ਦੇ ਮੋਢੇ ਨਾਲ ਮੋਢਾ ਜੋੜ ਕੇ ਸਾਥ ਦਿੱਤਾ ਜਾਵੇ ਤਾਂ ਜੋ ਜਲਦ ਜਿੱਤ ਪ੍ਰਾਪਤ ਕੀਤੀ ਜਾ ਸਕੇ। ਇਸ ਮੌਕੇ ਰਾਜ ਕੁਮਾਰ ਜੈਨੀਵਾਲ, ਹਰਨੇਕ ਸਿੰਘ, ਬਲਬੀਰ ਸਿੰਘ ਸੁਹਾਵੀ, ਦਿਲਪ੍ਰੀਤ ਸਿੰਘ ਢਿੱਲੋਂ, ਬੂਟਾ ਸਿੰਘ, ਰਣਬੀਰ ਸਿੰਘ, ਗੁਰਜੀਤ ਸਿੰਘ, ਲਵਪ੍ਰੀਤ ਸਿੰਘ, ਸ਼ਾਂਤੀ ਲਾਲ, ਅਮਰਜੀਤ ਸਿੰਘ, ਸੁਰਿੰਦਰ ਬਾਵਾ, ਗੁਰਮੀਤ ਸਿੰਘ, ਰਮਨਦੀਪ ਸਿੰਘ, ਕਰਮ ਸਿੰਘ, ਬਲਵੀਰ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਔਜਲਾ, ਲਖਵੀਰ ਸਿੰਘ, ਹਵਾ ਸਿੰਘ, ਰਣਬੀਰ ਸਿੰਘ, ਵਰਿੰਦਰ ਸਿੰਘ ਆਦਿ ਹਾਜ਼ਰ ਸਨ।