ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 26ਵੇਂ ਦਿਨ ਜਾਰੀ ਰਿਹਾ। ਇਸ ਮੌਕੇ ਹਰਚੰਦ ਸਿੰਘ ਅਤੇ ਕਰਨੈਲ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਕਿਸਾਨ-ਮਜ਼ਦੂਰ ਅਤੇ ਲੋਕ ਵਿਰੋਧੀ ਨੀਤੀਆਂ ਮਹਿੰਗਾਈ, ਗੈਸ, ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਵਿਚ ਵਾਧੇ ਖਿਲਾਫ਼ 26 ਨਵੰਬਰ ਨੂੰ ਭਾਰਤ ਬਚਾਓ ਪਾਰਲੀਮੈਂਟ ਮਾਰਚ ਦਿੱਲੀ ਚੱਲੋਂ ਨੂੰ ਸਫ਼ਲ ਬਨਾਉਣ ਲਈ ਪਿੰਡ ਪੱਧਰ ’ਤੇ ਮੁਹਿੰਮ ਅਰੰਭ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਇਕ ਸਾਲ ਤੋਂ ਲਗਾਤਾਰ ਆਪਣੇ ਹੱਕਾਂ ਲਈ ਸੰਘਰਸ਼ ਕਰਦੇ ਆ ਰਹੇ ਹਨ, ਪ੍ਰੰਤੂ ਸਰਕਾਰ ਨੂੰ ਕਾਰਪੋਰੇਟ ਘਰਾਣਿਆਂ ਤੋਂ ਬਿਨ੍ਹਾਂ ਹੋਰ ਕੁੱਝ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਮੰਗ ਕੀਤੀ ਕਿ ਮੋਦੀ ਸਰਕਾਰ ਜਲਦ ਤੋਂ ਜਲਦ ਕਾਲੇ ਕਾਨੂੰਨ ਵਾਪਸ ਲਵੇ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਮੁੜ ਸਕਣ। ਇਸ ਮੌਕੇ ਰਾਜ ਕੁਮਾਰ ਜੈਨੀਵਾਲ, ਵਰਿੰਦਰ ਕੌਰ, ਬਲਬੀਰ ਸਿੰਘ ਸੁਹਾਵੀ, ਹਵਾ ਸਿੰਘ, ਹਰਨੇਕ ਸਿੰਘ, ਜਗਜੀਤ ਸਿੰਘ, ਗੁਰਮੀਤ ਸਿੰਘ, ਜਗਦੀਸ਼ ਸਿੰਘ, ਲੱਡੂ ਸਿੰਘ, ਸੁਰਿੰਦਰ ਬਾਵਾ, ਗੁਰਚਰਨ ਸਿੰਘ, ਗੁਰਮੀਤ ਸਿੰਘ, ਹਰਜੀਤ ਸਿੰਘ, ਨਾਜ਼ਰ ਸਿੰਘ, ਲਵਪ੍ਰੀਤ ਸਿੰਘ, ਜ਼ੋਰਾ ਸਿੰਘ, ਗੁਲਜ਼ਾਰ ਸਿੰਘ, ਬੂਟਾ ਸਿੰਘ, ਸੁਦਾਗਰ ਸਿੰਘ, ਰਣਬੀਰ ਸਿੰਘ, ਅਮਰ ਸਿੰਘ, ਕਰਨਜੀਤ ਮਾਂਗਟ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।