ਖੰਨਾ (ਪਰਮਜੀਤ ਸਿੰਘ ਧੀਮਾਨ) – ਇਥੋਂ ਦੇ ਲਲਹੇੜੀ ਚੌਂਕ ਵਿਖੇ ਆਲ ਇੰਡੀਆ ਸੰਯੁਕਤ ਕਿਸਾਨ ਸਭਾ ਵੱਲੋਂ ਕਿਸਾਨ-ਮਜ਼ਦੂਰ ਵਿਰੋਧੀ ਤਿੰਨ ਖੇਤੀ ਕਾਨੂੰਨ, ਬਿਜਲੀ ਸੋਧ ਬਿੱਲ-2020, ਚਾਰ ਲੇਬਰ ਕੋਡ ਅਤੇ ਪੁਰਾਣਾ ਕਿਰਤ ਕਾਨੂੰਨ ਬਹਾਲ ਕਰਵਾਉਣ ਲਈ ਲਾਇਆ ਪੱਕਾ ਮੋਰਚਾ 13ਵੇਂ ਦਿਨ ਜਾਰੀ ਰਿਹਾ। ਕਿਸਾਨਾਂ ਨੇ ਮੋਦੀ ਸਰਕਾਰ ਤੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ਦਾ ਪੁਤਲਾ ਫੂਕਦਿਆਂ ਜੰਮ ਕੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਰਨੈਲ ਸਿੰਘ ਇਕੋਲਾਹਾ ਨੇ ਕਿਹਾ ਕਿ ਭਾਜਪਾ ਹਕੂਮਤ ਭਾਵੇਂ ਜਿੰਨਾ ਜ਼ਬਰ ਜ਼ੁਲਮ ਕਰ ਲਏ, ਪ੍ਰਤੂੰ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ ਰੁਕਣ ਵਾਲਾ ਨਹੀਂ। ਉਨ੍ਹਾਂ ਕਿਹਾ ਕਿ ਅਸੀਂ ਅੱਜ ਤੱਕ ਭਾਰਤ ਦੇ ਇਤਿਹਾਸ ਵਿਚ ਇੰਨਾ ਨਿਕੰਮਾ ਤੇ ਹੰਕਾਰੀ ਪ੍ਰਧਾਨ ਮੰਤਰੀ ਨਹੀਂ ਦੇਖਿਆ, ਜਿੰਨਾ ਨਰਿੰਦਰ ਮੋਦੀ ਹੈ, ਜਿਸ ਨੇ ਆਪਣੇ ਸ਼ਾਸ਼ਨ ਦੌਰਾਨ ਮਨੁੱਖੀ ਅਧਿਕਾਰੀਆਂ ਦੀਆਂ ਧੱਜੀਆਂ ਉਡਾ ਦਿੱਤੀਆਂ।
ਉਨ੍ਹਾਂ ਕਿਹਾ ਕਿ ਜਦੋਂ ਇਹਿਤਾਸ ਲਿਖਿਆ ਜਾਵੇਗਾ ਤਾਂ ਇਸ ਨੂੰ ਬੇਕਸੂਰ ਲੋਕਾਂ ਦੇ ਹੱਤਿਆਰੇ ਤੇ ਤੌਰ ਤੇ ਯਾਦ ਰੱਖਿਆ ਜਾਵੇਗਾ, ਜਿਸ ਨੇ ਮਨੁੱਖੀ ਅਧਿਕਾਰਾਂ ਦਾ ਹਨਨ ਕੀਤਾ। ਵਰਿੰਦਰ ਕੌਰ ਪਾਸੀ ਅਤੇ ਹਰਨੇਕ ਸਿੰਘ ਨੇ ਕਿਹਾ ਕਿ ਮੋਦੀ-ਸ਼ਾਹੀ ਜੋੜੀ ਅਪਾਣੇ ਮੰਤਰੀ ਮਿਸ਼ਰਾ ਨੂੰ ਅਹੁਦੇ ਤੋਂ ਨਾ ਹਟਾ ਕੇ ਇਕ ਤਰ੍ਹਾਂ ਨਾਲ ਦੋਸ਼ੀਆਂ ਦੀ ਮਦਦ ਰਹੀ ਹੈ। ਇਸ ਮੌਕੇ ਸਰਬਜੀਤ ਸਿੰਘ, ਦਵਿੰਦਰ ਸਿੰਘ, ਸ਼ਾਂਤੀ ਲਾਲ, ਅਮਰ ਸਿੰਘ, ਹਰਜੀਤ ਸਿੰਘ, ਮਹਿੰਦਰ ਸਿੰਘ, ਮਨਦੀਪ ਸਿੰਘ, ਲਵਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਸੁਰਿੰਦਰ ਬਾਵਾ, ਮਹਿੰਦਰ ਸਿੰਘ, ਸੁਖਪ੍ਰੀਤ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਨਾਜ਼ਰ ਸਿੰਘ, ਜਗਦੀਸ਼ ਸਿੰਘ, ਅਮਰ ਸਿੰਘ, ਕਮਲਜੀਤ ਸਿੰਘ, ਗੁਰਚਰਨ ਸਿੰਘ, ਸ਼ਸ਼ੀ ਵਰਧਨ, ਰਣਜੀਤ ਸਿੰਘ, ਬਹਾਦਰ ਸਿੰਘ ਆਦਿ ਹਾਜ਼ਰ ਸਨ।