ਚੰਡੀਗੜ੍ਹ, ਮੀਡੀਆ ਬਿਊਰੋ:
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ ਚੰਡੀਗੜ੍ਹ ਵਿੱਚ ਕਰੀਬ 500 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟ ਦਾ ਉਦਘਾਟਨ ਕੀਤਾ। ਇਸ ਤੋਂ ਇਲਾਵਾ ਸੈਕਟਰ-17 ਵਿੱਚ ਨਵੇਂ ਬਣੇ ਅਰਬਨ ਪਾਰਕ ਦਾ ਉਦਘਾਟਨ ਕੀਤਾ। ਇਸ ਦੇ ਨਾਲ ਹੀ ਉਹ ਸੈਕਟਰ 17 ਵਿੱਚ 274 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਇੰਟੈਗਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਦਾ ਉਦਘਾਟਨ ਕੀਤਾ।
ਅਮਿਤ ਸ਼ਾਹ ਸਵੇਰੇ ਕਰੀਬ 10.45 ਵਜੇ ਵਿਸ਼ੇਸ਼ ਜਹਾਜ਼ ਰਾਹੀਂ ਚੰਡੀਗੜ੍ਹ ਪਹੁੰਚ ਗਏ ਹਨ। ਉਨ੍ਹਾਂ ਨੇ 11.20 ਵਜੇ ਸੈਕਟਰ 9 ਸਥਿਤ ਹਾਊਸਿੰਗ ਬੋਰਡ ਦੀ ਨਵੀਂ ਇਮਾਰਤ ਦਾ ਉਦਘਾਟਨ ਕੀਤਾ। ਸਵੇਰੇ 11.35 ਵਜੇ ਸੈਕਟਰ 17 ਵਿੱਚ ਇੰਟੇਗ੍ਰੇਟਿਡ ਪੁਲਿਸ ਕਮਾਂਡ ਕੰਟਰੋਲ ਸੈਂਟਰ ਦਾ ਉਦਘਾਟਨ ਕੀਤਾ।
ਇਸਤੋਂ ਇਲਾਵਾ ਉਨ੍ਹਾਂ ਨੇ 12 ਵਜੇ ਸੈਕਟਰ 17 ਦੇ ਅਰਬਨ ਪਾਰਕ ਦਾ ਉਦਘਾਟਨ ਕੀਤਾ। ਉਥੋਂ 5 ਹੋਰ ਪ੍ਰੋਜੈਕਟਾਂ ਦਾ ਨੀਂਹ ਪੱਥਰ ਵੀ ਰੱਖਿਆ ਜਾਵੇਗਾ। ਉਥੋਂ ਉਹ ਪੰਜਾਬ ਰਾਜ ਭਵਨ ਲਈ ਰਵਾਨਾ ਹੋਣਗੇ।
ਸ਼ਾਮ 4.15 ਵਜੇ ਧਨਾਸ ‘ਚ ਬਣੇ ਪੁਲਿਸ ਮੁਲਾਜ਼ਮਾਂ ਲਈ ਫਲੈਟਾਂ ਦਾ ਉਦਘਾਟਨ ਕਰਨਗੇ। ਅਮਿਤ ਸ਼ਾਹ ਦੇਰ ਸ਼ਾਮ ਸੈਕਟਰ 33 ਸਥਿਤ ਚੰਡੀਗੜ੍ਹ ਭਾਜਪਾ ਦਫਤਰ ਜਾ ਸਕਦੇ ਹਨ।