LPG ਸਿਲੰਡਰ ‘ਚ 105 ਰੁਪਏ ਦਾ ਵਾਧਾ

ਚੰਡੀਗੜ੍ਹ, ਮੀਡੀਆ ਬਿਊਰੋ:

ਰੂਸ-ਯੂਕਰੇਨ ਯੁੱਧ ਦੌਰਾਨ 1 ਮਾਰਚ ਨੂੰ ਐਲਪੀਜੀ ਸਿਲੰਡਰ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਸਿਲੰਡਰ ਦਾ ਰੇਟ 105 ਰੁਪਏ ਵਧ ਗਿਆ ਹੈ। ਇਹ ਵਾਧਾ ਕਮਰਸ਼ੀਅਲ ਸਿਲੰਡਰਾਂ ‘ਚ ਕੀਤਾ ਗਿਆ ਹੈ ਅਤੇ ਇਹ ਕਾਫੀ ਹੱਦ ਤਕ ਸੰਭਵ ਹੈ ਕਿ 7 ਮਾਰਚ ਤੋਂ ਬਾਅਦ ਘਰੇਲੂ ਰਸੋਈ ਗੈਸ ਸਿਲੰਡਰ ਵੀ ਮਹਿੰਗਾ ਹੋ ਜਾਵੇਗਾ। ਕਿਉਂਕਿ ਇਸ ਸਮੇਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਛੇਵੇਂ ਪੜਾਅ ਦੀ ਵੋਟਿੰਗ 3 ਮਾਰਚ ਨੂੰ ਤੇ ਸੱਤਵੇਂ ਪੜਾਅ ਦੀ ਵੋਟਿੰਗ 7 ਮਾਰਚ ਨੂੰ ਹੈ। 6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਨਾ ਤਾਂ ਸਸਤਾ ਹੋਇਆ ਹੈ ਅਤੇ ਨਾ ਹੀ ਮਹਿੰਗਾ ਹੋਇਆ ਹੈ। ਹਾਲਾਂਕਿ ਇਸ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰ ਗਈਆਂ ਹਨ। ਇਸ ਦੌਰਾਨ ਕਮਰਸ਼ੀਅਲ ਸਿਲੰਡਰ ਦੀਆਂ ਕੀਮਤਾਂ ‘ਚ ਕਾਫੀ ਬਦਲਾਅ ਹੋਇਆ ਹੈ। ਤੁਹਾਨੂੰ ਦੱਸ ਦੇਈਏ ਕਿ ਅਕਤੂਬਰ 2021 ਤੋਂ 1 ਫਰਵਰੀ 2022 ਦੇ ਵਿਚਕਾਰ ਕਮਰਸ਼ੀਅਲ ਸਿਲੰਡਰ ਦੀ ਕੀਮਤ ‘ਚ 170 ਰੁਪਏ ਦਾ ਵਾਧਾ ਹੋਇਆ ਹੈ। 1 ਅਕਤੂਬਰ ਨੂੰ ਦਿੱਲੀ ‘ਚ ਵਪਾਰਕ ਸਿਲੰਡਰ ਦੀ ਕੀਮਤ 1736 ਰੁਪਏ ਸੀ। ਨਵੰਬਰ ‘ਚ 2000 ਅਤੇ ਦਸੰਬਰ ਵਿੱਚ 2101 ਰੁਪਏ ਹੋ ਗਿਆ।

ਇਸ ਵਾਰ ਵੀ ਕਮਰਸ਼ੀਅਲ ਸਿਲੰਡਰ ਦੀ ਕੀਮਤ ਵਧਾਈ ਗਈ ਹੈ। 19 ਕਿਲੋ ਦਾ LPG ਸਿਲੰਡਰ 1 ਮਾਰਚ ਯਾਨੀ ਅੱਜ ਤੋਂ ਦਿੱਲੀ ‘ਚ 1907 ਰੁਪਏ ਦੀ ਬਜਾਏ 2012 ਰੁਪਏ ‘ਚ ਮਿਲੇਗਾ। ਕੋਲਕਾਤਾ ‘ਚ ਹੁਣ ਇਹ 1987 ਰੁਪਏ ਦੀ ਬਜਾਏ 2095 ਰੁਪਏ ‘ਚ ਮਿਲੇਗਾ ਜਦਕਿ ਮੁੰਬਈ ‘ਚ ਇਸ ਦੀ ਕੀਮਤ ਹੁਣ 1857 ਰੁਪਏ ਤੋਂ ਵਧ ਕੇ 1963 ਰੁਪਏ ਹੋ ਗਈ ਹੈ।

ਘਰੇਲੂ ਗੈਸ ਸਿਲੰਡਰ ਵੀ ਜਲਦ ਹੋਵੇਗਾ ਮਹਿੰਗਾ !

ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਲਈ ਬਿਨਾਂ ਸਬਸਿਡੀ ਵਾਲੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਵਿੱਚ ਕਈ ਮਹੀਨਿਆਂ ਤੋਂ ਰਾਹਤ ਮਿਲੀ ਹੋਈ ਹੈ। ਕੱਚੇ ਤੇਲ ਦੀਆਂ ਕੀਮਤਾਂ 102 ਡਾਲਰ ਪ੍ਰਤੀ ਬੈਰਲ ਨੂੰ ਪਾਰ ਕਰਨ ਦੇ ਬਾਵਜੂਦ 6 ਅਕਤੂਬਰ 2021 ਤੋਂ ਘਰੇਲੂ ਐਲਪੀਜੀ ਸਿਲੰਡਰ ਦੀ ਕੀਮਤ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਅਜਿਹੇ ‘ਚ ਖਦਸ਼ਾ ਜਤਾਇਆ ਜਾ ਰਿਹਾ ਹੈ ਕਿ ਚੋਣਾਂ ਤੋਂ ਬਾਅਦ ਯਾਨੀ 7 ਮਾਰਚ ਤੋਂ ਬਾਅਦ ਗੈਸ ਦੀ ਕੀਮਤ 100 ਤੋਂ 200 ਰੁਪਏ ਪ੍ਰਤੀ ਸਿਲੰਡਰ ਤਕ ਵਧ ਸਕਦੀ ਹੈ।

Share This :

Leave a Reply