ਸਮਰਾਲਾ (ਮੀਡੀਆ ਬਿਊਰੋ): ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮਹੀਨਾਵਾਰ ਬੈਠਕ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਸਮਰਾਲਾ ਵਿਖੇ ਬਲਵੀਰ ਸਿੰਘ ਖੀਰਨੀਆਂ ਤੇ ਦਰਸ਼ਨ ਸਿੰਘ ਬੌਂਦਲੀ (ਦੋਨੋਂ ਜ਼ਿਲ੍ਹਾ ਮੀਤ ਪ੍ਰਧਾਨ) ਦੀ ਅਗਵਾਈ ਹੇਠ ਹੋਈ। ਇਸ ‘ਚ ਪਿਛਲੇ 6 ਮਹੀਨੇ ਦੇ ਵੱਧ ਸਮੇਂ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਪ੍ਰਤੀ ਵਿਚਾਰਾਂ ਕੀਤੀਆਂ ਗਈਆਂ।
ਬਲਵੀਰ ਸਿੰਘ ਖੀਰਨੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਅਪਣਾਏ ਜਾ ਰਹੇ ਅੜੀਅਲ ਵਤੀਰੇ ਕਾਰਨ ਬਿਗਾਨਗੀ ਵਾਲਾ ਮਾਹੌਲ ਬਣ ਚੁੱਕਾ ਹੈ। ਮੋਦੀ ਜੋ ਕਿ ਕਾਰਪੋਰੇਟ ਘਰਾਣਿਆਂ ਨੂੰ ਆਪਣੇ ਪੁੱਤਰਾਂ ਵਾਂਗ ਪਾਲ ਕੇ ਦੇਸ਼ ਦੀ ਸਮੁੱਚੀ ਜਨਤਾ ਨੂੰ ਦਾਅ ‘ਤੇ ਲਾਈ ਬੈਠਾ ਹੈ, ਇਸ ਦਾ ਨਤੀਜਾ ਬਹੁਤ ਹੀ ਘਾਤਕ ਸਿੱਧ ਹੋਵੇਗਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੋਦੀ ਸਰਕਾਰ ਨੇ ਤਿੰਨੋਂ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਆਉਣ ਵਾਲੇ ਸਮੇਂ ‘ਚ ਸੰਯੁਕਤ ਕਿਸਾਨ ਮੋਰਚੇ ਦੇ ਹੁਕਮ ਨਾਲ ਦੇਸ਼ ਪੱਧਰੀ ਤਿੱਖਾ ਸੰਘਰਸ਼ ਵਿੱਿਢਆ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਤਿੰਨੋਂ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ ਗਈਆਂ ਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਜਰਨੈਲ ਸਿੰਘ ਜਟਾਣਾ, ਨਰਿੰਦਰ ਸਿੰਘ ਜਟਾਣਾ, ਬਿੱਕਰ ਸਿੰਘ ਕੋਟਲਾ ਸਮਸ਼ਪੁਰ, ਜੀਤ ਸਿੰਘ ਟੋਡਰਪੁਰ, ਕਰਮਜੀਤ ਸਿੰਘ, ਜਸਮੇਲ ਸਿੰਘ ਬੌਂਦਲੀ, ਸੁਹੇਲ ਸਿੰਘ, ਦਰਸ਼ਨ ਸਿੰਘ ਪੰਚ, ਰੂਪਾ ਮਾਣਕੀ ਤੇ ਬਿੱਲੂ ਭੰਗਲਾਂ ਆਦਿ ਹਾਜ਼ਰ ਸਨ।