ਆਪਣੇ ਹੱਕਾਂ ਲਈ ਹਰ ਵਰਗ ਨੂੰ ਅੱਗੇ ਆਉਣ ਦੀ ਅਪੀਲ

ਖੰਨਾ (ਪਰਮਜੀਤ ਸਿੰਘ ਧੀਮਾਨ) – ਮੋਦੀ ਹਕੂਮਤ ਵੱਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਲੰਬੇ ਸਮੇਂ ਤੋਂ ਇਥੋਂ ਦੇ ਰੇਲਵੇ ਸਟੇਸ਼ਨ ਤੇ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਰਾਜਿੰਦਰ ਸਿੰਘ ਬੈਨੀਪਾਲ ਦੀ ਅਗਵਾਈ ਹੇਠਾਂ ਸ਼ਾਂਤਮਈ ਸੰਘਰਸ਼ ਲਗਾਤਾਰ ਜਾਰੀ ਹੈ। ਇਸ ਮੌਕੇ ਹਰਜਿੰਦਰ ਸਿੰਘ ਰਤਨਹੇੜੀ, ਅਮਨਦੀਪ ਵਰਮਾ ਅਤੇ ਹਰਮਿੰਦਰ ਸਿੰਘ ਨੇ ਕਿਹਾ ਕਿ ਲੋਕਾਂ ਦੁਆਰਾ ਚੁਣੀ ਗਈ ਮੋਦੀ ਸਰਕਾਰ ਆਮ ਲੋਕਾਂ ਦੀ ਥਾਂ ਕਾਰਪੋਰੇਟ ਘਰਾਣਿਆਂ ਲਈ ਕੰਮ ਕਰ ਰਹੀ ਹੈ, ਇਸ ਸਰਕਾਰ ਨੇ ਕਰੋਨਾ ਦੌਰਾਨ ਕੰਮ ਕਾਜ ਤੋਂ ਵਿਹਲੇ ਹੋਏ ਲੋਕਾਂ ਦੀ ਆਰਥਿਕ ਮਦਦ ਕਰਨ ਦੀ ਥਾਂ ਮਹਿੰਗਾਈ ਦੀ ਮਾਰ ਨਾਲ ਉਨ੍ਹਾਂ ਦਾ ਜਿਉਣਾ ਮੁਸ਼ਕਲ ਕਰ ਦਿੱਤਾ ਹੈ।

ਪਹਿਲਾ ਕੇਂਦਰ ਸਰਕਾਰ ਨੇ ਕਾਲੇ ਕਾਨੂੰਨ ਲਿਆ ਕੇ ਕਿਸਾਨੀ ਨੂੰ ਤਬਾਹ ਕਰਨ ਦੀ ਕੋਸ਼ਿਸ਼ ਕੀਤੀ ਅਤੇ ਹੁਣ ਪੈਟਰੋਲ-ਡੀਜ਼ਲ, ਰਸੋਈ ਗੈਸ ਅਤੇ ਖਾਣ ਵਾਲੇ ਤੇਲ ਦੀਆਂ ਕੀਮਤਾਂ ਵਿਚ ਅਥਾਂਹ ਵਾਧਾ ਕਰਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਹੈ। ਮੋਦੀ ਸਰਕਾਰ ਕਿਸਾਨਾਂ ਤੋਂ ਉਨ੍ਹਾਂ ਦੀਆਂ ਜ਼ਮੀਨਾਂ ਖੋਹ ਕੇ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਜਿਸ ਨਾਲ ਛੋਟੇ ਕਿਸਾਨ ਬਿਲਕੁੱਲ ਤਬਾਹ ਹੋ ਜਾਣਗੇ।

ਪ੍ਰਧਾਨ ਮੰਤਰੀ ਦੇਸ਼ ਦੇ ਅੰਨ੍ਹਦਾਤੇ ਨੂੰ ਬਰਬਾਦ ਕਰਨ ਵਾਲੇ ਮੌਜੁੂਦਾ ਸਮੇਂ ਦੇ ਔਰੰਗਜੇਬ ਸਾਬਤ ਹੋ ਰਹੇ ਹਨ, ਜਿਹੜਾ ਦੇਸ਼ ਦੀ ਜਨਤਾ ਨੂੰ ਗੁਲਾਮੀ ਦੀਆਂ ਜੰਜੀਰਾਂ ’ਚ ਜਕੜਣਾ ਚਾਹੁੰਦਾ ਹੈ। ਕਿਸਾਨਾਂ ਨੇ ਕਿਹਾ ਕਿ ਜਦੋਂ ਤੱਕ ਕਾਲੇ ਕਾਨੂੰਨ ਰੱਦ ਅਤੇ ਐਮ. ਐਸ. ਪੀ. ਨੂੰ ਕਾਨੂੰਨੀ ਦਰਜਾ ਨਹੀਂ ਮਿਲਦਾ ਕਿਸਾਨ ਆਪਣੇ ਘਰਾਂ ਨੂੰ ਮੁੜਨ ਵਾਲੇ ਨਹੀਂ, ਉਹ ਆਪਣੇ ਹੱਕ ਲੈ ਕੇ ਹੀ ਬਾਰਡਰ ਖਾਲੀ ਕਰਨਗੇ। ਇਸ ਮੌਕੇ ਕਸ਼ਮੀਰਾ ਸਿੰਘ, ਜਗਜੀਤ ਸਿੰਘ, ਗੁਰਦਿਆਲ ਸਿੰਘ, ਅਵਤਾਰ ਸਿੰਘ, ਜਸਵੀਰ ਸਿੰਘ, ਬਲਰਾਜ ਸਿੰਘ, ਹਵਾ ਸਿੰਘ, ਅਜੀਤ ਸਿੰਘ, ਅੰਮ੍ਰਿਤਪਾਲ ਸਿੰਘ, ਸਮਸ਼ੇਰ ਸਿੰਘ, ਮੁਖਤਿਆਰ ਸਿੰਘ, ਦੀਦਾਰ ਸਿੰਘ, ਬਲਵਿੰਦਰ ਸਿੰਘ, ਬਲਜੀਤ ਸਿੰਘ, ਹਰਵਿੰਦਰ ਸਿੰਘ, ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

Share This :

Leave a Reply