Arvind Kejriwal : ਚੰਡੀਗੜ੍ਹ ਫਤਹਿ ਕਰਨ ਮਗਰੋਂ ਕੇਜਰੀਵਾਲ ਨੇ ਪੰਜਾਬ ਬਾਰੇ ਕੀਤੇ ਵੱਡਾ ਐਲਾਨ

ਚੰਡੀਗੜ੍ਹ (ਮੀਡੀਆ ਬਿਊਰੋ)- ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਚੰਡੀਗੜ੍ਹ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦੀ ਜਿੱਤ ਪੰਜਾਬ ਵਿੱਚ ਆਉਣ ਵਾਲੀ ਤਬਦੀਲੀ ਦਾ ਸੰਕੇਤ ਹੈ। ਉਨ੍ਹਾਂ ਕਿਹਾ ਹੈ ਕਿ ਚੰਡੀਗੜ੍ਹ ਦੇ ਲੋਕਾਂ ਨੇ ਅੱਜ ਭ੍ਰਿਸ਼ਟ ਰਾਜਨੀਤੀ ਨੂੰ ਨਕਾਰ ਕੇ ‘ਆਪ’ ਦੀ ਇਮਾਨਦਾਰ ਰਾਜਨੀਤੀ ਨੂੰ ਚੁਣਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਹੈ ਕਿ ਆਪ ਦੇ ਸਾਰੇ ਜੇਤੂ ਉਮੀਦਵਾਰਾਂ ਤੇ ਵਰਕਰਾਂ ਨੂੰ ਬਹੁਤ ਬਹੁਤ ਮੁਬਾਰਕਾਂ। ਇਸ ਵਾਰ ਪੰਜਾਬ ਬਦਲਾਅ ਲਈ ਤਿਆਰ ਹੈ। ਦੱਸ ਦਈਏ ਕਿ ਚੰਡੀਗੜ੍ਹ ਨਗਰ ਨਿਗਮ ਚੋਣਾਂ ਵਿੱਚ ਆਮ ਆਦਮੀ ਪਾਰਟੀ ਨੂੰ ਸਭ ਤੋਂ ਵੱਧ ਸੀਟਾਂ ਮਿਲੀਆਂ ਹਨ ਪਰ ਉਹ ਬਹੁਮਤ ਹਾਸਲ ਨਹੀਂ ਕਰ ਸਕੀ। ਆਮ ਆਦਮੀ ਪਾਰਟੀ ਨੂੰ ਬਹੁਮਤ ਲਈ 4 ਸੀਟਾਂ ਦੀ ਲੋੜ ਹੈ। ਕੁੱਲ 35 ਸੀਟਾਂ ਵਿੱਚੋਂ ਆਮ ਆਦਮੀ ਪਾਰਟੀ ਕੋਲ 14 ਸੀਟਾਂ ਹਨ।

ਦੂਜੇ ਨੰਬਰ ਉੱਪਰ ਬੀਜੇਪੀ ਰਹੀ ਹੈ। ਬੀਜੇਪੀ ਨੇ 12 ਸੀਟਾਂ ਜਿੱਤੀਆਂ ਹਨ। ਕਾਂਗਰਸ ਨੂੰ 8 ਤੇ ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਸੀਟ ਮਿਲੀ ਹੈ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੇ ਚੰਡੀਗੜ੍ਹ ਦੇ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸਾਹਮਣੇ ਸਾਰੇ ਲੋਕ ਭਾਜਪਾ ਦੇ ਸੀ। ਕੇਂਦਰ, ਨਗਰ ਨਿਗਮ, ਗਵਰਨਰ ਸਭ ਬੀਜੇਪੀ ਦੇ ਸੀ। ਇਸ ਦੇ ਬਾਵਜੂਦ ਸਾਰੇ ਬੀਜੇਪੀ ਨੇਤਾ ਹਾਰ ਗਏ। ਉਨ੍ਹਾਂ ਕਿਹਾ ਕਿ ਲੋਕ ਵੱਡੇ ਹੁੰਦੇ ਹਨ, ਨੇਤਾ ਨਹੀਂ। ਚੰਡੀਗੜ੍ਹ ਦੇ ਲੋਕਾਂ ਨੇ ਅੱਜ ਦੱਸ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅੱਜ ਚੰਡੀਗੜ੍ਹ ਵਿੱਚ ਜਿੱਤ ਹਾਸਲ ਹੋਈ ਹੈ। ਪੰਜਾਬ ਦੇ ਲੋਕ ਤਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਦੀ ਜਿੱਤ ਤੈਅ ਕਰ ਚੁੱਕੇ ਹਨ।

Share This :

Leave a Reply