ਬਟਾਲਾ ‘ਚ ਘਰ ਚੋਰੀ ਕਰਨ ਆਏ ਮੁਲਜ਼ਮਾਂ ਨੇ ਕੀਤੀ ਬਜ਼ੁਰਗ ਦੀ ਹੱਤਿਆ, 10 ਤੋਲੇ ਸੋਨਾ ਤੇ ਨਕਦੀ ਲੈ ਕੇ ਫਰਾਰ

ਬਟਾਲਾ, ਮੀਡੀਆ ਬਿਊਰੋ:

ਬਟਾਲਾ ਦੇ ਨਜ਼ਦੀਕੀ ਪਿੰਡ ਦਾਬਾਂਵਾਲਾ ਕਲਾ ਚ ਬੀਤੀ ਦੇਰ ਰਾਤ ਇਕ ਬਜ਼ੁਰਗ ਦਾ ਚੋਰੀ ਕਰਨ ਚੋਰਾਂ ਨੇ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ ।ਮ੍ਰਿਤਕ ਬਜ਼ੁਰਗ ਦੀ ਪਛਾਣ ਜਗਤਾਰ ਚੰਦ (56) ਪੁੱਤਰ ਗਿਆਨ ਚੰਦ ਵਾਸੀ ਦਾਬਾਂਵਾਲਾ ਕਲਾਂ ਵਜੋਂ ਹੋਈ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਘਣੀਏ ਕੇ ਬਾਂਗਰ ਦੇ ਐੱਸਐੱਚਓ ਲਖਵਿੰਦਰ ਸਿੰਘ ਨੇ ਦੱਸਿਆ ਕਿ ਬਜ਼ੁਰਗ ਦਾ ਕਤਲ ਚੋਰੀ ਦੀ ਨੀਅਤ ਨਾਲ ਹੋਇਆ ਹੈ। ਉਨ੍ਹਾਂ ਦੱਸਿਆ ਕਿ ਘਟਨਾ ਸਮੇਂ ਬਜ਼ੁਰਗ ਘਰ ਵਿੱਚ ਇਕੱਲਾ ਸੀ ਅਤੇ ਮ੍ਰਿਤਕ ਬਜ਼ੁਰਗ ਦਾ ਪਰਿਵਾਰ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਮੱਥਾ ਟੇਕਣ ਗਿਆ ਹੋਇਆ ਸੀ। ਉਨ੍ਹਾਂ ਦੱਸਿਆ ਕਿ ਪਿੱਛੋਂ ਚੋਰਾਂ ਨੇ ਘਰ ਚ ਦਾਖਲ ਹੋ ਕੇ ਚੋਰੀ ਕਰਨ ਸਮੇਂ ਚੋਰਾਂ ਦਾ ਵਿਰੋਧ ਕਰਦੇ ਹੋਏ ਬਜ਼ੁਰਗ ਦਾ ਤੇਜ਼ ਹਥਿਆਰਾਂ ਨਾਲ ਕਤਲ ਕਰ ਦਿੱਤਾ ਹੈ।

ਐਸਐਚਓ ਨੇ ਦੱਸਿਆ ਕਿ ਮ੍ਰਿਤਕ ਜਗਤਾਰ ਚੰਦ ਦੇ ਪੁੱਤਰ ਗੁਰਜਿੰਦਰ ਪਾਲ ਨੇ ਉਨ੍ਹਾਂ ਨੂੰ ਘਟਨਾ ਸਬੰਧੀ ਇਤਲਾਹ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਜਦ ਪਰਿਵਾਰ ਮੱਥਾ ਟੇਕ ਕੇ ਵਾਪਸ ਘਰ ਆਇਆ ਤਾਂ ਅੱਗੇ ਘਰ ਦਾ ਦਰਵਾਜ਼ਾ ਖੁੱਲ੍ਹਾ ਸੀ ਅਤੇ ਲਾਈਟਾਂ ਜਗ ਰਹੀਆਂ ਸੀ। ਉਨ੍ਹਾਂ ਦੱਸਿਆ ਕਿ ਬਜ਼ੁਰਗ ਦੀ ਲਾਸ਼ ਬੈੱਡ ਤੇ ਲੱਥ ਪੱਥ ਹੋਈ ਪਈ ਸੀ।ਐਸਐਚਓ ਨੇ ਦੱਸਿਆ ਕਿ ਮੌਕੇ ਤੇ ਜਾ ਕੇ ਦੇਖਿਆ ਕਿ ਬਜ਼ੁਰਗ ਜਗਤਾਰ ਚੰਦ ਦਾ ਕਤਲ ਬੇਰਹਿਮੀ ਨਾਲ ਤੇਜ਼ ਹਥਿਆਰਾਂ ਨਾਲ ਕੀਤਾ ਹੋਇਆ ਹੈ। ਐੱਸਐੱਚਓ ਲਖਵਿੰਦਰ ਸਿੰਘ ਨੇ ਅੱਗੇ ਦੱਸਿਆ ਕਿ ਚੋਰ ਘਰ ਚੋਂ ਕਰੀਬ 10 ਤੋਲੇ ਸੋਨਾ ਅਤੇ 10 ਹਜ਼ਾਰ ਰੁਪਏ ਵੀ ਚੋਰੀ ਕਰਕੇ ਲੈ ਗਏ ਹਨ।ਉਨ੍ਹਾਂ ਦੱਸਿਆ ਕਿ ਮ੍ਰਿਤਕ ਬਜ਼ੁਰਗ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਬਟਾਲਾ ਚ ਰਖਵਾ ਦਿੱਤਾ ਹੈ ਅਤੇ ਆਸ ਪਾਸ ਦੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ।

Share This :

Leave a Reply