ਵੋਟਾਂ ਦੀ ਗਿਣਤੀ ਤੋਂ ਪਹਿਲਾਂ ਚੰਨੀ ਨੇ ਗੁਰਦੁਆਰਾ ਸਾਹਿਬ ਵਿਖੇ ਟੇਕਿਆ ਮੱਥਾ

ਜਲੰਧਰ, ਮਿਡਿਆ ਬਿਊਰੋ:

ਪੰਜਾਬ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਦਿੱਗਜ ਆਗੂਆਂ ਨੇ ਧਾਰਮਿਕ ਸਥਾਨਾਂ ਦਾ ਰੁਖ ਕਰ ਲਿਆ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਵੀਰਵਾਰ ਸਵੇਰੇ ਰੋਪੜ ਦੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਦੱਸ ਦੇਈਏ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਨਤੀਜੇ ਅੱਜ ਐਲਾਨੇ ਜਾਣਗੇ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੋ ਵਿਧਾਨ ਸਭਾ ਹਲਕਿਆਂ ਤੋਂ ਚੋਣ ਲੜ ਰਹੇ ਹਨ। ਉਹ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਅਤੇ ਸੰਗਰੂਰ ਜ਼ਿਲ੍ਹੇ ਦੇ ਭਦੌੜ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਹਨ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ ਨੇ ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਸ਼ੁਕਰਾਨਾ ਅਦਾ ਕੀਤਾ ਸੀ।

ਸ੍ਰੀ ਚਮਕੌਰ ਸਾਹਿਬ ਵਿੱਚ ਸੀਐਮ ਨੂੰ ਸਖ਼ਤ ਟੱਕਰ ਮਿਲਣ ਦੀ ਹੈ ਉਮੀਦ

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸ੍ਰੀ ਚਮਕੌਰ ਸਾਹਿਬ ਰਾਖਵੀਂ ਸੀਟ ਤੋਂ ਤੀਜੀ ਵਾਰ ਚੋਣ ਮੈਦਾਨ ਵਿੱਚ ਹਨ। ਚਮਕੌਰ ਸਾਹਿਬ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ‘ਆਪ’ ਦੇ ਉਮੀਦਵਾਰ ਡਾ: ਚਰਨਜੀਤ ਸਿੰਘ ਚੰਨੀ ਵਿਚਾਲੇ ਸਿੱਧਾ ਮੁਕਾਬਲਾ ਮੰਨਿਆ ਜਾ ਰਿਹਾ ਹੈ। ਬਸਪਾ ਦੇ ਹਰਮੋਹਨ ਸਿੰਘ ਸੰਧੂ ਅਤੇ ਭਾਜਪਾ ਦੇ ਦਰਸ਼ਨ ਸਿੰਘ ਸ਼ਿਵਜੋਤ ਵੀ ਚੋਣ ਮੈਦਾਨ ਵਿੱਚ ਹਨ। ਇਹ ਦੋਵੇਂ ਉਮੀਦਵਾਰ ਵੀ ਵੱਡਾ ਫ਼ਰਕ ਪਾ ਸਕਦੇ ਹਨ।

ਬਰਨਾਲਾ ਜ਼ਿਲ੍ਹੇ ਦੀ ਭਦੌੜ ਰਾਖਵੀਂ ਸੀਟ ਤੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਚੋਣ ਮੈਦਾਨ ਵਿੱਚ ਹਨ। ਇੱਥੇ ਉਨ੍ਹਾਂ ਅਤੇ ‘ਆਪ’ ਦੇ ਉਮੀਦਵਾਰ ਲਾਭ ਸਿੰਘ ਉਗੋਕੇ, ਅਕਾਲੀ-ਬਸਪਾ ਉਮੀਦਵਾਰ ਸਤਨਾਮ ਸਿੰਘ ਰਾਹੀ ਵਿਚਾਲੇ ਮੁਕਾਬਲਾ ਕਾਫੀ ਦਿਲਚਸਪ ਹੋਵੇਗਾ। ਉਨ੍ਹਾਂ ਦਾ ਕਾਰਜਕਾਲ 111 ਦਿਨ ਤੱਕ ਚੱਲਿਆ।

Share This :

Leave a Reply