ਭਵਾਨੀਗੜ੍ਹ, ਮਿਡਿਆ ਬਿਊਰੋ:
ਭਵਾਨੀਗੜ੍ਹ ਸ਼ਹਿਰ ਦੇ ਦਸ਼ਮੇਸ਼ ਨਗਰ ‘ਚ ਰਹਿਣ ਵਾਲੇ ਇੱਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋਣ ਦੀ ਖਬਰ ਹੈ। 19 ਸਾਲ ਦਾ ਮ੍ਰਿਤਕ ਨੌਜਵਾਨ ਆਪਣੇ ਪਰਿਵਾਰ ਦਾ ਇਕਲੌਤਾ ਪੁੱਤਰ ਸੀ ਅਤੇ ਨੌਜਵਾਨ ਦੇ ਪਿਤਾ ਦੀ ਵੀ ਕੁਝ ਸਮਾਂ ਪਹਿਲਾਂ ਮੌਤ ਹੋ ਗਈ ਸੀ।
ਜਾਣਕਾਰੀ ਦਿੰਦਿਆਂ ਮ੍ਰਿਤਕ ਨੌਜਵਾਨ ਦਵਿੰਦਰ ਸਿੰਘ ਦੇ ਤਾਇਆ ਗੁਰਦਰਸ਼ਨ ਸਿੰਘ ਤੇ ਹੋਰ ਰਿਸ਼ਤੇਦਾਰਾਂ ਜਗਪਾਲ ਸਿੰਘ ਪਾਲੀ ਆਦਿ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਦਵਿੰਦਰ ਸਿੰਘ ਦੇ ਪਿਤਾ ਪ੍ਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਉਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਜਿਸ ਉਪਰੰਤ ਬੇਰੁਜ਼ਗਾਰੀ ਦੀ ਦਲ-ਦਲ ‘ਚ ਫਸ ਕੇ ਦਵਿੰਦਰ ਸਿੰਘ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਤੇ ਚਿੱਟੇ ਦੇ ਨਸ਼ੇ ਦਾ ਆਦੀ ਹੋ ਗਿਆ ਸੀ। ਤਾਇਆ ਗੁਰਦਰਸ਼ਨ ਸਿੰਘ ਹੋਰਾਂ ਨੇ ਦੱਸਿਆ ਕਿ ਬੀਤੇ ਦਿਨ ਵੀ ਦਵਿੰਦਰ ਸਿੰਘ ਕਥਿਤ ਤੌਰ ‘ਤੇ ਨਸ਼ੇ ਦੀ ਪੂਰਤੀ ਕਰਨ ਦੇ ਲਈ ਆਪਣੇ 2 ਸਾਥੀ ਨੌਜਵਾਨਾਂ ਨਾਲ ਮੋਟਰਸਾਇਕਲ ‘ਤੇ ਸਮਾਣਾ ਨੇੜੇ ਇੱਕ ਪਿੰਡ ‘ਚ ਗਿਆ ਸੀ ਜਿੱਥੋਂ ਨਸ਼ੇ ਦੀ ਹਾਲਤ ‘ਚ ਵਾਪਸ ਆਉਂਦੇ ਹੋਏ ਨੌਜਵਾਨ ਰਾਹ ਵਿੱਚ ਹੀ ਡਿੱਗ ਪਏ ਤੇ ਨਸ਼ੇ ਦੀ ਡੋਜ਼ ਵੱਧ ਹੋਣ ਕਾਰਨ ਦਵਿੰਦਰ ਸਿੰਘ ਦੀ ਮੌਤ ਹੋ ਗਈ।
ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦਵਿੰਦਰ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਉਸਦੀ ਮੌਤ ਤੋਂ ਬਾਅਦ ਘਰ ‘ਚ ਉਸਦਾ ਬਜ਼ੁਰਗ ਪੜਦਾਦਾ ਤੇ ਮਾਂ ਇਕੱਲੇ ਰਹਿ ਗਏ ਜੋ ਪਹਿਲਾਂ ਹੀ ਆਰਥਿਕ ਤੰਗੀ ‘ਚ ਆਪਣੀ ਜਿੰਦਗੀ ਬਤੀਤ ਕਰ ਰਹੇ ਸਨ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਹਲਕੇ ਦੀ ਨਵ-ਨਿਯੁਕਤ ਵਿਧਾਇਕਾ ਨਰਿੰਦਰ ਕੌਰ ਭਰਾਜ ਤੋਂ ਸੂਬੇ ‘ਚ ਨੌਜਵਾਨਾਂ ਲਈ ਮਾਰੂ ਸਾਬਤ ਹੋ ਰਹੇ ਚਿੱਟੇ ਵਰਗੇ ਘਾਤਕ ਨਸ਼ਿਆਂ ਨੂੰ ਖਤਮ ਕਰਕੇ ਇਨ੍ਹਾਂ ਦੇ ਕਾਰੋਬਾਰੀਆਂ ਖਿਲਾਫ਼ ਸਖਤ ਕਾਰਵਾਈ ਕਰਨ ਦੀ ਮੰਗ ਕਰਦਿਆਂ ਦਵਿੰਦਰ ਸਿੰਘ ਦੇ ਗਰੀਬ ਪਰਿਵਾਰ ਦੀ ਆਰਥਿਕ ਤੌਰ ‘ਤੇ ਮਦਦ ਕਰਨ ਦੀ ਮੰਗ ਕੀਤੀ ਹੈ।