ਸੁਲਤਾਨਪੁਰ ਲੋਧੀ (ਮੀਡੀਆ ਬਿਊਰੋ)- ਉਹ ਸਾਕਾ ਨੀਲਾ ਤਾਰਾ ਤੇ 1984 ਦੇ ਦੰਗਿਆਂ ‘ਚ ਮਾਰੇ ਗਏ ਲੋਕਾਂ ਨੂੰ ਸਿਜਦਾ ਕਰਦੇ ਹਾਂ, ਜਿਨ੍ਹਾਂ ਕੌਮ ਦੀ ਚੜ੍ਹਦੀ ਕਲਾ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਨੇ ਘੱਲੂਘਾਰਾ ਦਿਵਸ ਮੌਕੇ ਇਤਿਹਾਸਕ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਸਮੂਹ ਸ਼ਹੀਦਾਂ ਦੀ ਯਾਦ ‘ਚ ਰਖਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਆਪਣੇ ਸੰਬੋਧਨ ‘ਚ ਕੀਤਾ।
ਉਨ੍ਹਾਂ ਕਿਹਾ ਕਿ ਅੱਜ 37 ਸਾਲ ਬੀਤਣ ਦੇ ਬਾਵਜੂਦ ਅਜੇ ਤਕ ਉਨ੍ਹਾਂ ਸ਼ਹੀਦਾਂ ਨੂੰ ਪੂਰੀ ਤਰ੍ਹਾਂ ਨਿਆਂ ਨਹੀਂ ਮਿਲਿਆ ਜੋ ਕਿ ਉਸ ਸਮੇਂ ‘ਚ ਨਿਰਦੋਸ਼ ਮਾਰੇ ਗਏ ਸਨ। ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਕਾਂਗਰਸ ਹਕੂਮਤ ਨੇ ਨਾ ਸਿਰਫ ਦਰਬਾਰ ਸਾਹਿਬ ‘ਤੇ ਹਮਲਾ ਕੀਤਾ ਸਗੋਂ ਅੰਦਰ ਟੈਂਕ ਚੜ੍ਹਾ ਕੇ ਅਤੇ ਹਰ ਹੀਲਾ ਵਰਤ ਕੇ ਨਿਰਦੋਸ਼ ਲੋਕਾਂ ਨੂੰ ਮੌਤ ਦੇ ਘਾਟ ਉਤਾਰਿਆ ਅਤੇ 1984 ਦੇ ਦੰਗਿਆਂ ਦੇ ਮੁੱਖ ਦੋਸ਼ੀਆਂ ‘ਤੇ ਵੀ ਕੋਈ ਕਾਰਵਾਈ ਨਹੀਂ ਕੀਤੀ, ਜਦਕਿ ਦੇਸ਼ ‘ਚ ਸੱਤਾ ਪਲਟਣ ‘ਤੇ ਅਕਾਲੀ ਦਲ ਵੱਲੋਂ ਆਵਾਜ਼ ਉਠਾਉਣ ‘ਤੇ ਜਦੋਂ ਸਰਕਾਰਾਂ ਨੇ ਅਦਾਲਤਾਂ ਦੇ ਦਰਵਾਜ਼ੇ ਖੜਕਾਏ ਤਾਂ ਦੰਗਿਆਂ ਦੇ ਕੁਝ ਕੁ ਦੋਸ਼ੀ ਜ਼ਰੂਰ ਕਾਨੂੰਨ ਦੇ ਸ਼ਿਕੰਜੇ ‘ਚ ਆ ਗਏ ਪਰ ਅਜੇ ਤਕ ਵੀ ਇੰਨੇ ਸਾਲ ਬੀਤਣ ‘ਤੇ ਉਨ੍ਹਾਂ ਸ਼ਹੀਦਾਂ ਨੂੰ ਪੂਰੀ ਤਰ੍ਹਾਂ ਨਿਆਂ ਨਹੀਂ ਮਿਲਿਆ।
ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਉਹ ਅਨਿਆਂ ਖ਼ਿਲਾਫ਼ ਡੱਟ ਕੇ ਲੜਾਈ ਲੜਨ। ਇਸ ਮੌਕੇ ਗੁਰਦੁਆਰਾ ਬੇਰ ਸਾਹਿਬ ਦੇ ਮੈਨੇਜਰ ਭਾਈ ਰੇਸ਼ਮ ਸਿੰਘ ਮੁਕਤਸਰੀ, ਐਡੀਸ਼ਨਲ ਮੈਨੇਜਰ ਸਰਬਜੀਤ ਸਿੰਘ ਧੂੰਦਾ, ਹੈੱਡ ਗ੍ੰਥੀ ਭਾਈ ਸੁਰਜੀਤ ਸਿੰਘ ਸਭਰਾ ਮਾਰਕੀਟ ਕਮੇਟੀ ਦੇ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਿਢੱਲੋਂ, ਸਾਬਕਾ ਉਪ ਚੇਅਰਮੈਨ ਜਥੇਦਾਰ ਗੁਰਜੰਟ ਸਿੰਘ ਸੰਧੂ, ਕੁਲਦੀਪ ਸਿੰਘ ਬੂਲੇ ਜ਼ਿਲ੍ਹਾ ਪ੍ਰਧਾਨ ਐਸਸੀ ਵਿੰਗ ਸ਼੍ਰੋਮਣੀ ਅਕਾਲੀ ਦਲ, ਦਰਬਾਰਾ ਸਿੰਘ ਵਿਰਦੀ ਜ਼ਿਲਾ ਪ੍ਰਧਾਨ ਸ਼ਹਿਰੀ ਕਪੂਰਥਲਾ ਯੂਥ ਵਿੰਗ, ਸਤਪਾਲ ਮਦਾਨ ਕੈਸ਼ੀਅਰ, ਦਿਲਬਾਗ ਸਿੰਘ ਗਿੱਲ ਐੱਮਡੀ, ਕਰਨਜੀਤ ਸਿੰਘ ਆਹਲੀ ਮੀਤ ਪ੍ਰਧਾਨ ਯੂਥ ਅਕਾਲੀ ਦਲ ਦੁਆਬਾ ਜ਼ੋਨ, ਧਰਮਰਾਜ ਯੁੂਥ ਅਕਾਲੀ ਆਗੂ, ਜਥੇਦਾਰ ਪਰਮਿੰਦਰ ਸਿੰਘ ਖਾਲਸਾ, ਜਥੇਦਾਰ ਗੁਰਦਿਆਲ ਸਿੰਘ ਖਾਲਸਾ, ਜਥੇਦਾਰ ਸ਼ਮਸ਼ੇਰ ਸਿੰਘ ਭਰੋਆਣਾ, ਕੌਂਸਲਰ ਰਾਜਿੰਦਰ ਸਿੰਘ, ਲਖਵਿੰਦਰ ਸਿੰਘ ਕੌੜਾ, ਭਾਈ ਭੁਪਿੰਦਰ ਸਿੰਘ ਆਰ ਕੇ, ਭਾਈ ਜਰਨੈਲ ਸਿੰਘ, ਭਾਈ ਸਤਨਾਮ ਸਿੰਘ, ਭਾਈ ਰਣਜੀਤ ਸਿੰਘ ਤੋਂ ਇਲਾਵਾ ਗੁਰਦੁਆਰਾ ਸ੍ਰੀ ਬੇਰ ਸਾਹਿਬ ਦਾ ਸਮੂਹ ਸਟਾਫ ਹਾਜ਼ਰ ਸੀ।