ਲੁਧਿਆਣਾ(ਮੀਡੀਆ ਬਿਊਰੋ): ਇੱਥੇ ਸਥਾਨਕ ਅਦਾਲਤ ‘ਚ ਵੀਰਵਾਰ ਨੂੰ ਵੱਡਾ ਧਮਾਕਾ ਹੋ ਗਿਆ, ਜਿਸ ਕਾਰਨ ਲੋਕਾਂ ‘ਚ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ। ਇਸ ਧਮਾਕੇ ਦੌਰਾਨ 2 ਲੋਕਾਂ ਦੀ ਮੌਤ ਦੀ ਖ਼ਬਰ ਸਾਹਮਣੇ ਆ ਰਹੀ ਹੈ, ਜਦੋਂ ਕਿ ਧਮਾਕੇ ਦੌਰਾਨ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਨਾ ਜ਼ਬਰਦਸਤ ਸੀ ਕਿ ਕਚਹਿਰੀ ਦੀ ਪੂਰੀ ਇਮਾਰਤ ਹੀ ਕੰਬਣ ਲੱਗ ਪਈ।
ਇਹ ਵੀ ਪਤਾ ਲੱਗਾ ਹੈ ਕਿ ਇਹ ਧਮਾਕਾ ਕਚਹਿਰੀ ਦੀ ਤੀਜੀ ਮੰਜ਼ਿਲ ‘ਤੇ ਹੋਇਆ ਹੈ। ਫਿਲਹਾਲ ਖ਼ਬਰ ਲਿਖੇ ਜਾਣ ਤੱਕ ਧਮਾਕੇ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਵੱਲੋਂ ਇਸ ਦੀ ਛਾਣਬੀਣ ਕੀਤੀ ਜਾ ਰਹੀ ਹੈ। ਘਟਨਾ ਵਾਲੀ ਥਾਂ ‘ਤੇ ਪੁਲਸ ਦੇ ਵੱਡੇ ਅਧਿਕਾਰੀ ਪਹੁੰਚੇ ਚੁੱਕੇ ਹਨ। ਇਸ ਘਟਨਾ ਤੋਂ ਬਾਅਦ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।