ਜਲੰਧਰ ਜ਼ਿਲ੍ਹੇ ‘ਚ ਕੋਰੋਨਾ ਦਾ ਵੱਡਾ ਧਮਾਕਾ, 34 ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ

ਜਲੰਧਰ (ਮੀਡੀਆ ਬਿਊਰੋ)- ਕੋਰੋਨਾ ਦੇ ਮਾਮਲੇ ਵਿਚ ਜ਼ਿਲ੍ਹੇ ਦੇ ਲੋਕਾਂ ਨੂੰ ਇਕ ਵਾਰ ਫਿਰ ਚੌਕਸ ਰਹਿਣ ਦੀ ਲੋੜ ਹੈ ਕਿਉਂਕਿ 5 ਮਹੀਨਿਆਂ ਬਾਅਦ ਇਕ ਵਾਰ ਫਿਰ ਜ਼ਿਲ੍ਹੇ ਵਿਚ ਕੋਰੋਨਾ ਦੇ ਕੇਸ ਵਧਣੇ ਸ਼ੁਰੂ ਹੋ ਗਏ ਹਨ। ਸ਼ਨੀਵਾਰ ਅੱਜ ਯਾਨੀ ਕਿ ਨਵੇਂ ਸਾਲ ਦੇ ਪਹਿਲੇ ਹੀ ਦਿਨ ਜ਼ਿਲ੍ਹੇ ਨਾਲ ਸਬੰਧਤ 34 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ। ਪਾਜ਼ੇਟਿਵ ਆਉਣ ਵਾਲਿਆਂ ਵਿਚ ਡਾਕਟਰ ਅਤੇ ਛੋਟੇ ਬੱਚੇ ਸ਼ਾਮਲ ਹਨ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਮੁਤਾਬਕ ਮਹਿਕਮੇ ਨੂੰ ਸ਼ਨੀਵਾਰ ਵੱਖ-ਵੱਖ ਸਰਕਾਰੀ ਅਤੇ ਨਿੱਜੀ ਲੈਬਾਰਟਰੀਆਂ ਤੋਂ ਕੁੱਲ 37 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ ਅਤੇ ਇਨ੍ਹਾਂ ਵਿਚੋਂ 34 ਜ਼ਿਲ੍ਹੇ ਨਾਲ ਸਬੰਧਤ ਹਨ।

ਜਲੰਧਰ ਵਿਚ ਕੋਰੋਨਾ ਦੀ ਤਾਜ਼ਾ ਸਥਿਤੀ
ਹੁਣ ਤੱਕ ਕੁੱਲ ਸੈਂਪਲ-18,97,163
ਨੈਗੇਟਿਵ ਆਏ-17,60,095
ਪਾਜ਼ੇਟਿਵ ਆਏ-63,646
ਡਿਸਚਾਰਜ ਹੋਏ-62,058
ਮੌਤਾਂ ਹੋਈਆਂ-1,501
ਐਕਟਿਵ ਕੇਸ-87

ਜ਼ਿਲ੍ਹੇ ‘ਚ 7,344 ਲੋਕਾਂ ਨੇ ਲੁਆਈ ਵੈਕਸੀਨ

ਕੋਰੋਨਾ ‘ਤੇ ਕਾਬੂ ਪਾਉਣ ਲਈ ਜਾਰੀ ਵੈਕਸੀਨੇਸ਼ਨ ਮੁਹਿੰਮ ਤਹਿਤ ਸ਼ੁੱਕਰਵਾਰ ਨੂੰ ਜ਼ਿਲੇ ਵਿਚ 7,344 ਲੋਕਾਂ ਨੂੰ ਵੈਕਸੀਨ ਲਾਈ ਗਈ। ਜ਼ਿਲ੍ਹਾ ਟੀਕਾਕਰਨ ਅਧਿਕਾਰੀ ਰਾਕੇਸ਼ ਕੁਮਾਰ ਚੋਪੜਾ ਨੇ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਸਿਹਤ ਕੇਂਦਰਾਂ ਅਤੇ ਕੁਝ ਥਾਵਾਂ ‘ਤੇ ਆਯੋਜਿਤ ਕੈਂਪਾਂ ਵਿਚ ਸ਼ੁੱਕਰਵਾਰ ਨੂੰ ਜਿਹੜੇ 7,344 ਲੋਕਾਂ ਨੂੰ ਵੈਕਸੀਨ ਲਾਈ ਗਈ, ਜਿਨ੍ਹਾਂ ਵਿਚੋਂ ਵਧੇਰੇ ਨੂੰ ਦੂਜੀ ਅਤੇ ਕੁਝ ਨੂੰ ਪਹਿਲੀ ਡੋਜ਼ ਲੱਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਹੁਣ ਤੱਕ 15,03,342 ਲੋਕਾਂ ਨੂੰ ਵੈਕਸੀਨ ਲਾਈ ਜਾ ਚੁੱਕੀ ਹੈ ਅਤੇ ਇਨ੍ਹਾਂ ਵਿਚੋਂ 9,73,386 ਲੋਕਾਂ ਨੂੰ ਦੋਵੇਂ ਡੋਜ਼ ਲੱਗ ਚੁੱਕੀਆਂ ਹਨ।

Share This :

Leave a Reply