ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗੁਲ ਵੱਜ ਚੁੱਕਿਆ ਹੈ। ਇਸੇ ਵਿਚਕਾਰ ਚੋਣ ਕਮਿਸ਼ਨ ਵਲੋਂ ਵੀ ਉਲੰਘਣਾ ਕਰਨ ਵਾਲੀਆਂ ਸਿਆਸੀ ਪਾਰਟੀਆਂ ਖਿਲਾਫ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ।
ਦੱਸਣਾ ਬਣਦਾ ਹੈ ਕਿ, ਆਮ ਆਦਮੀ ਪਾਰਟੀ ਪੰਜਾਬ ਨੂੰ ਚੋਣ ਕਮਿਸ਼ਨ ਵਲੋਂ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਨੋਟਿਸ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਵਲੋਂ ਪੈਂਫਲੇਟ ਵੰਡਣ ‘ਤੇ ਜਾਰੀ ਹੋਇਆ ਹੈ।
ਇਸ ਨੋਟਿਸ ਦਾ ਚੋਣ ਕਮਿਸ਼ਨ ਵਲੋਂ ਆਮ ਆਦਮੀ ਪਾਰਟੀ ਦੇ ਕੋਲੋਂ ਜਵਾਬ ਮੰਗਿਆ ਹੈ। ਦਰਅਸਲ, “ਆਪ” ਦੇ ਪੈਂਫਲੇਟ ਵਿਚ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਸਾਰੀਆਂ ਪਾਰਟੀਆਂ ਤੋਂ ਪੈਸੇ ਲੈ ਲਵੋ।
ਪਰ ਵੋਟ ਆਮ ਆਦਮੀ ਪਾਰਟੀ ਨੂੰ ਪਾਉਣਾ। ਨਿਊਜ਼-18 ਦੇ ਮੁਤਾਬਕ, ਆਮ ਆਦਮੀ ਪਾਰਟੀ ਨੂੰ ਨੋਟਿਸ ਜਾਰੀ ਕਰਕੇ “ਆਪ” ਕੋਲੋਂ ਚੋਣ ਕਮਿਸ਼ਨ ਨੇ ਜਵਾਬ ਮੰਗਿਆ ਹੈ।