ਬਿਕਰਮ ਮਜੀਠੀਆ ਦੇ ਜੁਡੀਸ਼ੀਅਲ ਰਿਮਾਂਡ ‘ਚ ਵਾਧਾ

ਮੋਹਾਲੀ, ਮੀਡੀਆ ਬਿਊਰੋ:

ਬਿਕਰਮ ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ 'ਚ ਵਾਧਾ, ਜਾਣੋ ਪੇਸ਼ੀ ਦੌਰਾਨ ਮਜੀਠੀਆ ਨੇ ਕਿਹੜਾ ਖਦਸ਼ਾ ਪ੍ਰਗਟਾਇਆ

ਪੰਜਾਬ ਦੇ ਬਹੁਚਰਚਿਤ ਡਰੱਗਜ਼ ਕੇਸ ਵਿਚ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੇ ਕੇਸ ਦੀ ਮੋਹਾਲੀ ਕੋਰਟ ਵਿਚ ਸੁਣਵਾਈ ਹੋਈ। ਸਰਕਾਰੀ ਪੱਖ ਤੇ ਬਚਾਅ ਪੱਖ ਵਿਚ ਬਹਿਸ ਹੋਈ। ਮਜੀਠੀਆ ਨੇ ਵੀਡੀਓ ਕਾਨਫਰੰਸ ਰਾਹੀਂ ਪੇਸ਼ੀ ਭੁਗਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਆਲ ਇਜ਼ ਨਾਟ ਵੈੱਲ। ਵਾਰ ਵਾਰ ਇਕ ਥਾਂ ਤੋਂ ਦੂਜੀ ਥਾਂ ’ਤੇ ਸ਼ਿਫਟ ਕੀਤਾ ਜਾ ਰਿਹਾ ਹੈ।ਇਸ ਕੇਸ ਦੀ ਸੁਣਵਾਈ ਮੋਹਾਲੀ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿੱਚ ਹੋਈ।

ਅਦਾਲਤ ਨੇ 14 ਦਿਨਾਂ ਲਈ ਮਜੀਠੀਆ ਦੀ ਜੁਡੀਸ਼ੀਅਲ ਰਿਮਾਂਡ ਵਿੱਚ ਵਾਧਾ ਕਰਦਿਆਂ ਅਗਲੀ ਪੇਸ਼ੀ ‘ਤੇ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਮਜੀਠੀਆ ਦੇ ਵਕੀਲ ਨੇ ਕੋਰਟ ’ਚ ਅਰਜ਼ੀ ਦਿੰਦਿਆਂ ਕਿਹਾ ਕਿ ਪਟਿਆਲਾ ਜੇਲ੍ਹ ਵਿਚ ਬਿਕਰਮ ਮਜੀਠੀਆ ਦੀ ਜਾਨ ਨੂੰ ਖਤਰਾ ਹੈ। ਇਸ ਲਈ ਉਨ੍ਹਾਂ ਨੂੰ ਪਹਿਲਾਂ ਵਾਂਗ ਬੈਰਕ ’ਚ ਸ਼ਿਫਟ ਕੀਤਾ ਜਾਵੇ।

ਜ਼ਿਕਰਯੋਗ ਹੈ ਕਿ ਇੱਥੋਂ ਦੇ ਫੇਜ਼-4 ਸਥਿਤ ਪੰਜਾਬ ਪੁਲਿਸ ਦੇ ਸਟੇਟ ਕ੍ਰਾਈਮ ਵਿੰਗ ਦੇ ਥਾਣੇ ਵਿੱਚ ਬਿਕਰਮ ਸਿੰਘ ਮਜੀਠੀਆ ਵਿਰੁੱਧ ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਕੀਤਾ ਗਿਆ ਸੀ।

Share This :

Leave a Reply