ਭਾਜਪਾ ‘ਆਪ’ ਅਤੇ ਕੇਜਰੀਵਾਲ ਤੋਂ ਡਰਦੀ ਹੈ- ਸੀ.ਐਮ. ਭਗਵੰਤ ਮਾਨ

ਜਲੰਧਰ, ਮੀਡੀਆ ਬਿਊਰੋ:

ਭਾਜਪਾ ਅਤੇ ‘ਆਪ’ ਵਿਚਾਲੇ ਸਿਆਸੀ ਜੰਗ ਤੇਜ਼ ਹੋ ਗਈ ਹੈ। ਦਿੱਲੀ ‘ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੇ ਘਰ ‘ਤੇ ਭਾਜਪਾ ਵਰਕਰਾਂ ਦੇ ਪ੍ਰਦਰਸ਼ਨ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਪੰਜਾਬ ਲਈ 2 ਸਾਲਾਂ ਲਈ 50 ਲੱਖ ਕਰੋੜ ਰੁਪਏ ਦਾ ਪੈਕੇਜ ਮੰਗਣ ਵਾਲੇ ਸੀ.ਐੱਮ ਭੰਗਵਤ ਮਾਨ ਨੇ ਕਿਹਾ ਹੈ ਕਿ ਪੰਜਾਬ ‘ਚ ਹੋਈ ਕਰਾਰੀ ਹਾਰ ਤੋਂ ਬਾਅਦ ਭਾਜਪਾ ‘ਚ ਬੁਖ਼ਲਾਹਟ ਸਾਫ਼ ਦਿਸ ਰਹੀ ਹੈ। ਦੂਜੇ ਪਾਸੇ ਭਾਜਪਾ ਵੀ ‘ਆਪ’ ‘ਤੇ ਹਮਲਾ ਕਰਨ ਤੋਂ ਪਿੱਛੇ ਨਹੀਂ ਰਹੀ। ਹਰਿਆਣਾ ਦੇ ਸੀਐੱਮ ਮਨੋਹਰ ਲਾਲ ਨੇ ਨਿਸ਼ਾਨਾ ਵਿੰਨ੍ਹਦੇ ਹੋਏ ਕਿਹਾ ਕਿ ‘ਆਪ’ ਨੇ ਪੰਜਾਬ ‘ਚ ਸਾਰੀਆਂ ਚੀਜ਼ਾਂ ਮੁਫ਼ਤ ਦੇਣ ਦਾ ਐਲਾਨ ਕੀਤਾ ਸੀ ਪਰ ਹੁਣ ਸੀਐਮ ਭਗਵੰਤ ਮਾਨ ਪ੍ਰਧਾਨ ਮੰਤਰੀ ਨੂੰ ਮੱਥਾ ਟੇਕ ਕੇ ਭੀਖ ਮੰਗ ਰਹੇ ਹਨ।

ਚੰਡੀਗੜ੍ਹ ‘ਚ ਇਕ ਪ੍ਰੋਗਰਾਮ ਦੌਰਾਨ ਸੀਐੱਮ ਮਨੋਹਰ ਲਾਲ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਸਭ ਕੁਝ ਮੁਫਤ ਵੰਡਣ ਦੇ ਵਾਅਦੇ ਕੀਤੇ ਸਨ। ਹੁਣ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਉਨ੍ਹਾਂ ਕੋਲ ਪੈਸੇ ਨਹੀਂ ਹਨ। ਪਹਿਲਾਂ ਵਾਅਦੇ ਕਰੋ ਅਤੇ ਫਿਰ ਪ੍ਰਧਾਨ ਮੰਤਰੀ ਦੇ ਸਾਹਮਣੇ ਮੱਥਾ ਟੇਕ ਕੇ ਖੜ੍ਹੇ ਹੋ ਜਾਓ, ਇਹ ਕਿੱਥੋਂ ਦੀ ਰਾਜਨੀਤੀ ਹੈ।

ਭਗਵੰਤ ਮਾਨ ਬੋਲੇ- ਕੇਜਰੀਵਾਲ ਦੇ ਘਰ ‘ਤੇ ਹਮਲਾ ਕਾਇਰਾਨਾ ਹਰਕਤ

ਸੀਐਮ ਭਗਵੰਤ ਨੇ ਹਿੰਦੀ ਤੇ ਪੰਜਾਬੀ ‘ਚ ਟਵੀਟ ਕਰਦੇ ਹੋਏ ਲਿਖਿਆ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਹੱਥੋਂ ਮਿਲੀ ਕਰਾਰੀ ਹਾਰ ਤੋਂ ਭਾਜਪਾ ਦਾ ਗੁੱਸਾ ਸਾਫ਼ ਨਜ਼ਰ ਆ ਰਿਹਾ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਘਰ ‘ਤੇ ਪੁਲਿਸ ਦੀ ਮੌਜੂਦਗੀ ‘ਚ ਹਮਲਾ ਕਾਇਰਤਾ ਭਰੀ ਕਾਰਵਾਈ ਹੈ। ਹੁਣ ਸਾਫ਼ ਹੈ ਕਿ ਭਾਜਪਾ ਸਿਰਫ਼ ‘ਆਪ’ ਅਤੇ ਅਰਵਿੰਦ ਕੇਜਰੀਵਾਲ ਤੋਂ ਡਰਦੀ ਹੈ।

Share This :

Leave a Reply