ਭਾਜਪਾ ਆਗੂ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਮੁਹਾਲੀ ਪੁਲੀਸ ਵਿੱਚ ਦਰਜ ਕਰਵਾਈ ਸ਼ਿਕਾਇਤ

ਚੰਡੀਗੜ੍ਹ, ਮੀਡੀਆ ਬਿਊਰੋ: ਦਿੱਲੀ ਭਾਜਪਾ ਦੇ ਬੁਲਾਰੇ ਤਜਿੰਦਰਪਾਲ ਸਿੰਘ ਬੱਗਾ ਨੇ ਸ਼ਨਿੱਚਵਾਰ ਨੂੰ ਭਗਵੰਤ ਮਾਨ ਵੱਲੋਂ ਸ਼ਰਾਬ ਪੀ ਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਜਾਣ ਖਿਲਾਫ਼ ਸ਼ਿਕਾਇਤ ਦਰਜ ਕਰਵਾਈ ਹੈ। ਭਾਜਪਾ ਬੁਲਾਰੇ ਨੇ ਸ਼ਿਕਾਇਤ ਦੀ ਫੋਟੋ ਕਾਪੀ ਟਵੀਟ ਰਾਹੀਂ ਸ਼ੇਅਰ ਕੀਤੀ ਹੈ। ਬੱਗਾ ਨੇ ਸਾਹਿਬਾਜਾਦਾ ਅਜੀਤ ਸਿੰਘ ਨਗਰ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਤੇ ਡੀਜੀਪੀ ਨੂੰ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ ਹੈ।

ਇਸ ਮਹੀਨੇ ਦੇ ਸ਼ੁਰੂ ਵਿੱਚ, ਬੱਗਾ ‘ਤੇ ਪੰਜਾਬ ਪੁਲਿਸ ਨੇ ਭੜਕਾਊ ਬਿਆਨ ਦੇਣ, ਦੁਸ਼ਮਣੀ ਵਧਾਉਣ ਅਤੇ ਅਪਰਾਧਿਕ ਧਮਕੀ ਦੇਣ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਸੀ। ਆਮ ਆਦਮੀ ਪਾਰਟੀ (ਆਪ) ਆਗੂ ਸੰਨੀ ਆਹਲੂਵਾਲੀਆ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕੀਤੇ ਜਾਣ ਤੋਂ ਬਾਅਦ ਬੱਗਾ ‘ਤੇ 3 ਅਪ੍ਰੈਲ ਨੂੰ ਮਾਮਲਾ ਦਰਜ ਕੀਤਾ ਗਿਆ ਸੀ।

ਮੋਹਾਲੀ ਦੇ ਹੀ ਵਸਨੀਕ ਆਹਲੂਵਾਲੀਆ ਨੇ ਬੱਗਾ ਖਿਲਾਫ਼ ਭੜਕਾਊ ਬਿਆਨ ਦੇਣ ਦਾ ਦੋਸ਼ ਲਗਾਇਆ ਸੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖਿਲਾਫ ਆਪਣੇ ਕਥਿਤ ਅਪਮਾਨਜਨਕ ਟਵੀਟਾਂ ਕਾਰਨ ਘੇਰੇ ‘ਚ ਆਏ ਬੱਗਾ ਨੇ 2 ਅਪ੍ਰੈਲ ਨੂੰ ਦਾਅਵਾ ਕੀਤਾ ਸੀ ਕਿ ਪੰਜਾਬ ਪੁਲਸ ਦੀ ਇਕ ਟੀਮ ਉਸ ਨੂੰ ਗ੍ਰਿਫਤਾਰ ਕਰਨ ਲਈ ਦਿੱਲੀ ਸਥਿਤ ਉਸ ਦੇ ਘਰ ਪਹੁੰਚੀ ਸੀ।

Share This :

Leave a Reply