ਡੇਰਾਬੱਸੀ, ਮੀਡੀਆ ਬਿਊਰੋ:
ਭਾਜਪਾ ਓਬੀਸੀ ਮੋਰਚੇ ਦੇ ਸੂਬਾ ਸਕੱਤਰ ਰਵਿੰਦਰ ਵੈਸ਼ਨਵ ਡੇਰਾਬੱਸੀ ਅਤੇ ਜ਼ਿਲ੍ਹਾ ਐੱਸਏਐੱਸ ਨਗਰ ਦੇ ਪ੍ਰਧਾਨ ਜੋਗਿੰਦਰ ਸਿੰਘ ਗੁਰਜਰ ਦੇ ਯਤਨਾਂ ਸਦਕਾ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁੰਨਾਂ ਨੇ ਪੰਜਾਬ ਸਰਕਾਰ, ਮੁੱਖ ਮੰਤਰੀ ਪੰਜਾਬ ਅਤੇ ਕਾਂਗਰਸ ਪਾਰਟੀ ਖ਼ਿਲਾਫ਼ ਲਿਖੇ ਨਾਅਰੇ ਵਾਲੀਆਂ ਤਖ਼ਤੀਆਂ ਫੜ ਕੇ ਮਨੁੱਖੀ ਚੇਨ ਬਣਾ ਕੇ ਰੋਸ ਪ੍ਰਦਰਸ਼ਨ ਕੀਤਾ।
ਪੰਜਾਬ ਪ੍ਰਦੇਸ਼ ਭਾਜਪਾ ਓਬੀਸੀ ਮੋਰਚੇ ਦੇ ਪ੍ਰਧਾਨ ਰਾਜਿੰਦਰ ਬਿੱਟਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਓਬੀਸੀ ਮੋਰਚਾ ਦੇ ਵਰਕਰਾਂ ਨੇ ਬੁੱਧਵਾਰ ਨੂੰ ਸਵੇਰੇ 10:00 ਤੋਂ 12:30 ਵਜੇ ਤਕ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਧਰਨਾ ਦਿੱਤਾ। ਬਿੱਟਾ ਨੇ ਕਿਹਾ ਕਿ ਪੰਜਾਬ ਵਿੱਚ ਭਾਰਤ ਦੇ ਸਫਲ ਪ੍ਰਧਾਨ ਮੰਤਰੀ ਦੀ ਸੁਰੱਖਿਆ ਨੂੰ ਲੈ ਕੇ ਰਚੀ ਗਈ ਸਾਜ਼ਿਸ਼ ਨੂੰ ਲੈ ਕੇ ਪੂਰੀ ਤਰ੍ਹਾਂ ਸ਼ਰਾਰਤ ਕਾਰਨ ਪੰਜਾਬ ਅਤੇ ਵਿਦੇਸ਼ਾਂ ਵਿੱਚ ਵਸਦੇ ਭਾਰਤੀਆਂ ਦੇ ਦਿਲਾਂ ਵਿੱਚ ਪੰਜਾਬ ਦੀ ਕਾਂਗਰਸ ਸਰਕਾਰ ਪ੍ਰਤੀ ਭਾਰੀ ਗੁੱਸਾ ਹੈ। ਉੁਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਅੱਜ ਦੁਨੀਆ ਦੇ ਸਭ ਤੋਂ ਸ਼ਕਤੀਸ਼ਾਲੀ ਨੇਤਾਵਾਂ ਵਿੱਚੋਂ ਇੱਕ ਹਨ। ਸਾਨੂੰ ਮਾਣ ਹੈ ਕਿ ਸਾਡੇ ਦੇਸ਼ ਦਾ ਪ੍ਰਧਾਨ ਮੰਤਰੀ ਦੁਨੀਆ ਵਿੱਚ ਹਰਮਨ ਪਿਆਰਾ ਹੈ, ਬੁੱਧੀਮਾਨ ਹੈ ਅਤੇ ਸਭ ਤੋਂ ਵੱਡੀ ਗੱਲ ਇਹ ਹੈ ਕਿ ਪ੍ਰਧਾਨ ਮੰਤਰੀ ਓਬੀਸੀ ਵਰਗ ਨਾਲ ਸਬੰਧਤ ਹਨ ਅਤੇ ਉਨ੍ਹਾਂ ਨੇ ਸਰਕਾਰ ਬਣਨ ਤੋਂ ਬਾਅਦ ਵਾਅਦਾ ਕੀਤਾ ਸੀ ਕਿ ਸਾਡੀ ਸਰਕਾਰ ਬਣੇਗੀ ਜੋ ਗਰੀਬਾਂ ਨੂੰ ਸਮਰਪਿਤ ਹੈ ਅਤੇ ਉਸ ਨੂੰ ਇਸ ਗੱਲ ਦਾ ਅਹਿਸਾਸ ਵੀ ਹੋਇਆ।
ਦੇਸ਼ ਦੀ ਕੈਬਨਿਟ ਵਿੱਚ ਪਹਿਲੀ ਵਾਰ ਓਬੀਸੀ ਮੋਰਚਾ ਸਮਾਜ ਨੂੰ ਇੰਨੀ ਵੱਡੀ ਗਿਣਤੀ ਵਿੱਚ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ। ਇਸ ਦੇ ਲਈ ਓਬੀਸੀ ਮੋਰਚੇ ਨੇ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਜਿਸ ਦੀ ਤਿਆਰੀ ਦੀ ਜ਼ਿੰਮੇਵਾਰੀ ਸੂਬਾ ਸਕੱਤਰ ਰਵਿੰਦਰ ਵੈਸ਼ਨਵ, ਜ਼ਿਲ੍ਹਾ ਮੁਹਾਲੀ ਦੇ ਪ੍ਰਧਾਨ ਜੋਗਿੰਦਰ ਸਿੰਘ ਗੁਰਜਰ ਦੀ ਟੀਮ ਨੂੰ ਸੌਂਪੀ ਗਈ ਜਿਸ ਦਾ ਸਮਰਥਨ ਕਰਨ ਲਈ ਮੋਰਚਾ ਅਤੇ ਭਾਜਪਾ ਦੇ ਸਮੂਹ ਅਹੁਦੇਦਾਰ ਅਤੇ ਵਰਕਰ
ਵੀ ਧਰਨੇ ਵਾਲੀ ਥਾਂ ’ਤੇ ਇਕੱਠੇ ਹੋਏ।