ਜਲੰਧਰ (ਮੀਡੀਆ ਬਿਊਰੋ): ਗੁਰਦਾਸਪੁਰ ਜ਼ਿਲ੍ਹੇ ਦੇ ਕਾਦੀਆਂ ਇਲਾਕੇ ਦੇ ਪਿੰਡ ਨਾਥਪੁਰਾ ਵਿਚ ਤਾਂ ਕਿਸਾਨਾਂ ਨੇ ਗੁਰੂਘਰ ਵਿਚ ਭਾਜਪਾ ਮਹਿਲਾ ਮੋਰਚਾ ਵੱਲੋਂ ਲਾਏ ਗਏ ਖੂਨ ਦਾਨ ਕੈਂਪ ਦਾ ਵਿਰੋਧ ਕਰਦੇ ਹੋਏ ਭਾਜਪਾ ਦੀਆਂ ਵਰਕਰਾਂ ਨੂੰ ਬੰਧਕ ਬਣਾ ਲਿਆ। ਇਸ ਸਬੰਧੀ ਥਾਣਾ ਕਾਦੀਆਂ ਦੇ ਐੱਸਐੱਚਓ ਬਲਕਾਰ ਸਿੰਘ ਨੇ ਦੱਸਿਆ ਕਿ ਮਸਲਾ ਸੁਲਝਾ ਲਿਆ ਗਿਆ ਹੈ। ਉਧਰ ਪਟਿਆਲਾ ਵਿਚ ਵੀ ਭਾਜਪਾ ਵਰਕਰਾਂ ਨੂੰ ਕਿਸਾਨਾਂ ਦੇ ਗੁੱਸੇ ਦਾ ਸਾਹਮਣਾ ਕਰਨਾ ਪਿਆ।
ਡਾਕਟਰ ਕਾਲੋਨੀ ਵਿਚ ਕੋਵਿਡ ਤੋਂ ਬਚਾਅ ਲਈ ਮਾਸਕ, ਸੈਨੇਟਾਈਜ਼ਰ ਤੇ ਹੋਰ ਸਮੱਗਰੀ ਵੰਡਣ ਗਏ ਭਾਜਪਾ ਆਗੂਆਂ ਤੇ ਵਰਕਰਾਂ ਨੂੰ ਕਿਸਾਨਾਂ ਨੇ ਘੇਰ ਪਾ ਲਿਆ ਤੇ ਕੁੱਟਮਾਰ ਕੀਤੀ। ਭਾਜਪਾ ਆਗੂਆਂ ਨੇ ਉਥੋਂ ਭੱਜ ਕੇ ਜਾਨ ਬਚਾਈ।
ਇਸੇ ਤਰ੍ਹਾਂ ਗੁਰਦਾਸਪੁਰ ਜ਼ਿਲ੍ਹੇ ਦੇ ਕਲਾਨੌਰ ਵਿਚ ਕਿਸਾਨਾਂ ਨੇ ਪਹਿਲਾਂ ਭਾਜਪਾ ਖਿਲਾਫ ਰੋਸ ਮਾਰਚ ਕੱਢਿਆ ਤੇ ਉਸ ਦੇ ਬਾਅਦ ਮੰਡਲ ਪੱਧਰ ਦੇ ਆਗੂ ਅਜੇ ਚੰਦੇਲ ਦੇ ਘਰ ਦੇ ਬਾਹਰ ਧਰਨਾ ਲਾਇਆ। ਬਾਅਦ ਵਿਚ ਪੁਲਿਸ ਨੇ ਕਿਸਾਨਾਂ ਨੂੰ ਸਮਝਾ ਕੇ ਧਰਨਾ ਸਮਾਪਤ ਕਰਵਾਇਆ।