ਚੰਡੀਗੜ੍ਹ, ਮੀਡੀਆ ਬਿਊਰੋ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਪੰਜਾਬ ਲੋਕ ਕਾਂਗਰਸ ਪਾਰਟੀ ਦੇ ਮੁਖੀ ਕੈਪਟਨ ਅਮਰਿੰਦਰ ਸਿੰਘ ਵੀ ਕੋਰੋਨਾ ਦੀ ਲਪੇਟ ‘ਚ ਆ ਗਏ ਹਨ। ਹਾਲਾਂਕਿ ਉਨ੍ਹਾਂ ‘ਚ ਕੋਰੋਨਾ ਦੇ ਹਲਕੇ ਲੱਛਣ ਹਨ ਤੇ ਇਹਤਿਆਤ ਵਜੋਂ ਉਨ੍ਹਾਂ ਨੇ ਖ਼ੁਦ ਨੂੰ ਆਈਸੋਲੇਟ ਕਰ ਲਿਆ ਹੈ।
ਇਹ ਜਾਣਕਾਰੀ ਉਨ੍ਹਾਂ ਨੇ ਆਪਣੇ ਟਵਿੱਟਰ ਹੈਂਡਲ ‘ਤੇ ਦਿੱਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਲੋਕਾਂ ਨੂੰ ਆਪਣੇ ਟੈਸਟ ਕਰਵਾਉਣ ਦੀ ਸਲਾਹ ਦਿੱਤੀ ਹੈ।