ਚੰਡੀਗੜ੍ਹ, ਮੀਡੀਆ ਬਿਊਰੋ: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਹਾਈਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਇਸ ਰਾਹਤ ’ਚ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦਿੱਤੀ ਗਈ ਹੈ।
ਦੱਸਣਯੋਗ ਹੈ ਕਿ ਮਜੀਠੀਆ ਦੀ ਜ਼ਮਾਨਤ ਲਈ ਅਕਾਲੀ ਦਲ ਵੱਲੋਂ ਵੀ ਯਤਨ ਕੀਤੇ ਜਾ ਰਹੇ ਹਨ। ਇਸਤੋਂ ਇਲਾਵਾ ਪੰਜਾਬ ਪੁਲਿਸ ਵੱਲੋਂ ਬਿਕਰਮ ਮਜੀਠੀਆ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ।