ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਵੱਲੋਂ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਚੰਡੀਗੜ੍ਹ (ਮੀਡੀਆ ਬਿਊਰੋ)– ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ ਦੁਵਾਇਆ ਹੈ ਅਤੇ ਇਸ ਦੇ ਨਾਲ ਹੀ ਉਨਾਂ ਨੇ ਨਰਸਿੰਗ ਦੇ ਵਿਦਿਆਰਥੀਆਂ ਨੂੰ ਵਧੀਆਂ ਵਾਤਾਵਰਣ ਅਤੇ ਸਹੂਲਤਾਂ ਦੇਣ ਦੀ ਨਰਸਿੰਗ ਟ੍ਰੇਨਿੰਗ ਕਾਲਜਾਂ ਨੂੰ ਅਪੀਲ ਕੀਤੀ ਹੈ ਤਾਂ ਜੋ ਇਨਾਂ ਕਾਲਜਾਂ ਦੇ ਵਿਦਿਆਰਥੀ ਮਿਆਰੀ ਸਿੱਖਿਆ ਹਾਸਲ ਕਰ ਸਕਣ। ਅੱਜ ਸਥਾਨਿਕ ਪੰਜਾਬ ਭਵਨ ਵਿਖੇ ਨਰਸਿੰਗ ਟ੍ਰੇਨਿੰਗ ਕਾਲਜਾਂ ਦੀਆਂ ਐਸੋਸ਼ੀਏਸ਼ਨਾਂ ਦੇ ਨੁਮਾਇੰਦਿਆਂ ਵੱਲੋਂ ਉਠਾਏ ਗਏ ਮੁੱਦਿਆਂ ਦਾ ਜਾਇਜਾ ਲੈਣ ਦਾ ਵਿਸ਼ਵਾਸ ਦਵਾਉਦੇ ਹੋਏ ਡਾ. ਵੇਰਕਾ ਨੇ ਕਿਹਾ ਕਿ ਉਹ ਇੰਡੀਅਨ ਨਰਸਿੰਗ ਕੌਂਸਲ ਦੇ ਨਿਯਮਾਂ ਅਤੇ ਬਾਕੀ ਸੂਬਿਆਂ ਵੱਲੋਂ ਅਪਣਾਏ ਜਾਂਦੇ ਢੰਗ ਤਰੀਕਿਆਂ ਦਾ ਅਧਿਆਨ ਕਰਨ ਤੋਂ ਬਾਅਦ ਨਰਸਿੰਗ ਕਾਲਜਾਂ ਦੀਆਂ ਮੁਸ਼ਕਲਾਂ ਹੱਲ ਕਰਨ ਲਈ ਕਦਮ ਚੁੱਕਣਗੇ। ਨਰਸਿੰਗ ਕਾਲਜਾਂ ਵਿੱਚ ਦਖਲਾ ਟੈਸਟ ਦੇ ਆਧਾਰ ’ਤੇ ਇਸ ਸਾਲ ਹੋਏ ਬਹੁਤ ਘੱਟ ਦਾਖਲਿਆਂ ਬਾਰੇ ਐਸੋਸ਼ੀਏਸ਼ਨਾਂ ਵੱਲੋਂ ਉਠਾਏ ਮੁੱਦੇ ਦੇ ਸਬੰਧ ਵਿੱਚ ਉਨਾਂ ਨੇ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਇਸ ਦਾ ਜਾਇਜਾ ਲੈਣ ਲਈ ਆਖਿਆ। ਗੌਰਤਲਬ ਹੈ ਕਿ ਇਸ

Share This :

Leave a Reply