CM ਚਰਨਜੀਤ ਸਿੰਘ ਚੰਨੀ ਤੇ ਸਿੱਧੂ ਮੂਸੇਵਾਲਾ ਖਿਲਾਫ਼ ਕੇਸ ਦਰਜ

ਮਾਨਸਾ, ਮੀਡੀਆ ਬਿਊਰੋ:

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਪਹਿਲਾਂ ਚੋਣ ਪ੍ਰਚਾਰ ਦੌਰਾਨ ‘ਭਈਆ’ ਲਫਜ਼ ਦੀ ਵਰਤੋਂ ਕਰਨ ‘ਤੇ ਉਹ ਬੁਰੀ ਤਰ੍ਹਾਂ ਘਿਰ ਗਏ ਤੇ ਹੁਣ ਤੈਅਸ਼ੁਦਾ ਮਿਆਦ ਤੋਂ ਬਾਅਦ ਚੋਣ ਪ੍ਰਚਾਰ ਕਰਨ ‘ਤੇ ਉਹ ਬੁਰੀ ਤਰ੍ਹਾਂ ਫਸ ਗਏ ਹਨ। ਇੱਥੋਂ ਤਕ ਕਿ ਚੰਨੀ ਖਿਲਾਫ਼ ਬਿਹਾਰ ‘ਚ ਪਰਚਾ ਵੀ ਦਰਜ ਕੀਤਾ ਗਿਆ ਤੇ ਪੰਜਾਬ ‘ਚ ਮੌਜੂਦ ਪਰਵਾਸੀ ਭਾਈਚਾਰੇ ਦੇ ਲੋਕਾਂ ਨੇ ਉਨ੍ਹਾਂ ਖਿਲਾਫ਼ ਪ੍ਰਦਰਸ਼ਨ ਤੇ ਪੁਤਲੇ ਵੀ ਫੂਕੇ।

ਦਰਅਸਲ ਸ਼ੁੱਕਰਵਾਰ ਨੂੰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਚੋਣ ਪ੍ਰਚਾਰ ਕੀਤਾ। ਇਸੇ ਦੌਰਾਨ ਮਾਨਸਾ ਪੁਲਿਸ ਨੇ ਉਨ੍ਹਾਂ ਸਮੇਤ ਹਲਕਾ ਮਾਨਸਾ ਤੋਂ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੱਧੂ ਮੂਸੇਵਾਲਾ (Shubhdeep Sidhu Moose Wala) ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ਉੱਪਰ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।

Share This :

Leave a Reply