ਚੰਡੀਗੜ੍ਹ, ਮੀਡੀਆ ਬਿਊਰੋ:
ਹਰਿਆਣਾ ਤੋਂ ਬਾਅਦ ਹੁਣ ਚੰਡੀਗੜ੍ਹ ਪ੍ਰਸ਼ਾਸਨ ਨੇ ਵੀ ਕੋਰੋਨਾ ਨਾਲ ਜੁੜੀਆਂ ਸਾਰੀਆਂ ਪਾਬੰਦੀਆਂ ਹਟਾਉਣ ਦਾ ਫੈਸਲਾ ਕੀਤਾ ਹੈ। ਹੁਣ ਚੰਡੀਗੜ੍ਹ ‘ਚ ਕਿਸੇ ਵੀ ਜਨਤਕ ਥਾਂ ਅਤੇ ਕੰਮ ਵਾਲੀ ਥਾਂ ‘ਤੇ ਮਾਸਕ ਨਾ ਪਾਉਣ ‘ਤੇ ਕੋਈ ਜੁਰਮਾਨਾ ਨਹੀਂ ਲੱਗੇਗਾ। ਚੰਡੀਗੜ੍ਹ ਵਿੱਚ ਮਾਸਕ ਪਹਿਨਣ ਦੀ ਪਾਬੰਦੀ ਖ਼ਤਮ ਕਰ ਦਿੱਤੀ ਗਈ ਹੈ।
ਸਟੇਟ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਦੀ ਰਾਜ ਕਾਰਜਕਾਰੀ ਕਮੇਟੀ ਦੇ ਚੇਅਰਮੈਨ-ਕਮ-ਸਲਾਹਕਾਰ ਧਰਮਪਾਲ ਨੇ ਇਹ ਹੁਕਮ ਜਾਰੀ ਕੀਤਾ ਹੈ, ਇਨ੍ਹਾਂ ਹੁਕਮਾਂ ਤਹਿਤ ਹੁਣ ਕੋਰੋਨਾ ਵਾਇਰਸ ਨਾਲ ਸਬੰਧਤ ਸਾਰੀਆਂ ਪਾਬੰਦੀਆਂ ਹਟਾ ਦਿੱਤੀਆਂ ਗਈਆਂ ਹਨ। ਹਾਲਾਂਕਿ, ਯੂਟੀ ਪ੍ਰਸ਼ਾਸਨ ਨੇ ਅਜੇ ਵੀ ਲੋਕਾਂ ਨੂੰ ਸੁਰੱਖਿਆ ਦੇ ਲਿਹਾਜ਼ ਨਾਲ ਕੋਰੋਨਾ ਨਾਲ ਸਬੰਧਤ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਸਲਾਹ ਦਿੱਤੀ ਹੈ, ਜਿਸ ਦੇ ਤਹਿਤ ਮਾਸਕ ਪਹਿਨਣ, ਹੱਥ ਧੋਣ ਅਤੇ ਸਹੀ ਦੂਰੀ ਵਰਗੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਗਈ ਹੈ।
ਦੱਸ ਦਈਏ ਕਿ ਚੰਡੀਗੜ੍ਹ ‘ਚ ਅਜੇ ਵੀ ਜਨਤਕ ਥਾਵਾਂ ‘ਤੇ ਬਿਨਾਂ ਮਾਸਕ ਤੋਂ ਵਾਹਨ ਚਲਾਉਣ ‘ਤੇ ਚਲਾਨ ਕੀਤੇ ਜਾਂਦੇ ਹਨ, ਕਈ ਵਾਰ ਚੰਡੀਗੜ੍ਹ ਪੁਲਸ ਬਿਨਾਂ ਮਾਸਕ ਤੋਂ ਵਾਹਨ ਚਲਾਉਣ ‘ਤੇ ਵੀ ਚਲਾਨ ਕੱਟਦੀ ਹੈ। ਇਸ ਦੇ ਨਾਲ ਹੀ ਕਈ ਰਾਜਾਂ ਵਿੱਚ ਮਾਸਕ ਦੀ ਲਾਜ਼ਮੀ ਜ਼ਰੂਰਤ ਨੂੰ ਖਤਮ ਕਰਨ ਤੋਂ ਬਾਅਦ ਲੋਕਾਂ ਦੇ ਮਨਾਂ ਵਿੱਚ ਦੁਬਿਧਾ ਪੈਦਾ ਹੋ ਗਈ ਹੈ।