ਕੈਬਨਿਟ ਸਮੇਤ ਦੇਣਗੇ ਅਸਤੀਫਾ
ਚੰਡੀਗੜ੍ਹ, ਮਿਡਿਆ ਬਿਊਰੋ:
ਚੋਣ ਨਤੀਜਿਆਂ ਦੇ ਐਲਾਨ ਨਾਲ ਹੀ ਮੱੁਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਮੰਤਰੀ ਮੰਡਲ ਦੀ ਵਰਚੁਅਲ ਮੀਟਿੰਗ ਬੁਲਾ ਲਈ ਹੈ। 11.30 ਵਜੇ ਹੋਣ ਵਾਲੀ ਇਸ ਬੈਠਕ ਦਾ ਏਜੰਡਾ ਮੌਕੇ ’ਤੇ ਹੀ ਜਾਰੀ ਕੀਤਾ ਜਾਵੇਗਾ। ਹਾਲਾਂਕਿ ਇਹ ਸਾਫ਼ ਹੈ ਕਿ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਬਹੁਮਤ ਮਿਲਣ ਤੋਂ ਬਾਅਦ ਇਸ ਮੀਟਿੰਗ ’ਚ ਮੰਤਰੀ ਮੰਡਲ ਨੂੰ ਭੰਗ ਕਰ ਦਿੱਤਾ ਜਾਵੇਗਾ।
ਇਸ ਦੇ ਨਾਲ ਹੀ ਮੱੁਖ ਮੰਤਰੀ ਚਰਨਜੀਤ ਚੰਨੀ ਪੰਜਾਬ ਦੇ ਰਾਜਪਾਲ ਨੂੰ ਆਪਣੀ ਵਜ਼ਾਰਤ ਸਮੇਤ ਅਸਤੀਫ਼ਾ ਸੌਂਪ ਸਕਦੇ ਹਨ। ਹਾਲਾਂਕਿ ਰਾਜਪਾਲ ਨਾਲ ਮੁਲਾਕਾਤ ਦਾ ਕੋਈ ਸਮਾਂ ਤੈਅ ਨਹੀਂ ਹੋਇਆ ਹੈ।






















