ਮੁੱਖ ਮੰਤਰੀ ਭਗਵੰਤ ਮਾਨ ਹਰਿਆਣਾ ਰਾਜ ਭਵਨ ‘ਚ ‘ਹੋਲੀ ਮਿਲਨ ਸਮਾਗਮ’ ‘ਚ ਹੋਏ ਸ਼ਾਮਲ

ਚੰਡੀਗੜ੍ਹ, ਮੀਡੀਆ ਬੀਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਹਰਿਆਣਾ ਰਾਜ ਭਵਨ ਵਿਖੇ ’ਹੋਲੀ ਮਿਲਨ ਸਮਾਗਮ’ ਵਿੱਚ ਸ਼ਿਰਕਤ ਕੀਤੀ। ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਭਗਵੰਤ ਮਾਨ ਦਾ ,ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ। ਇਸੇ ਤਰ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਅਤੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਵੀ ਇਸ ਮੌਕੇ ਭਗਵੰਤ ਮਾਨ ਨੂੰ ਗੁਲਦਸਤੇ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਵੀ ਸ਼ਿਰਕਤ ਕੀਤੀ। ਇਨ੍ਹਾਂ ਸਾਰੇ ਪਤਵੰਤਿਆਂ ਨੇ ਹੋਲੀ ਦੇ ਜਸ਼ਨ ਮਨਾਉਣ ਲਈ ਇੱਕ ਦੂਜੇ ’ਤੇ ਗੁਲਾਬ ਦੀਆਂ ਫੁੱਲਾਂ ਦੀ ਵਰਖਾ ਕੀਤੀ ਅਤੇ ਗੁਲਾਲ ਦੇ ਛਿਡ਼ਕਾਅ ਕੀਤੇ।

Share This :

Leave a Reply