ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਦੇ ਪਰਿਵਾਰ ਨਾਲ ਕੀਤੀ ਮੁਲਾਕਾਤ

ਬਰਨਾਲਾ, ਮੀਡੀਆ ਬਿਊਰੋ:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਆਪਣੀ ਸਰਕਾਰੀ ਰਿਹਾਇਸ਼ ਵਿਖੇ ਪੰਜਾਬ ਦੇ ਕ੍ਰਾਂਤੀਕਾਰੀ ਕਵੀ ਸੰਤ ਰਾਮ ਉਦਾਸੀ ਜੀ ਦੇ ਪਰਿਵਾਰ ਨਾਲ਼ ਮੁਲਾਕਾਤ ਕੀਤੀ ਗਈ।

ਇਸ ਮੌਕੇ ਸੰਤ ਰਾਮ ਉਦਾਸੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੁੱਖ ਮੰਤਰੀ ਨੂੰ ਸੰਤ ਰਾਮ ਉਦਾਸੀ ਜੀ ਦੇ ਨਾਂ ‘ਤੇ ਜੱਦੀ ਪਿੰਡ ਰਾਏਸਰ (ਜ਼ਿਲ੍ਹਾ ਬਰਨਾਲਾ) ਵਿਖੇ ਲਾਇਬਰੇਰੀ ਬਣਾਉਣ ਦੀ ਬੇਨਤੀ ਕੀਤੀ ਗਈ। ਮੁੱਖ ਮੰਤਰੀ ਭਗਵੰਤ ਮਾਨ ਅਕਸਰ ਜਨਤਕ ਮੁੱਦੇ ਉਠਾਉਂਦੇ ਹੋਏ ਸੰਤ ਰਾਮ ਉਦਾਸੀ ਜੀ ਦੀਆਂ ਕਵਿਤਾਵਾਂ ਦਾ ਹਵਾਲਾ ਦਿੰਦੇ ਹਨ।

Share This :

Leave a Reply