ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੱਲ੍ਹ ਸ਼ਹੀਦ ਭਗਤ ਸਿੰਘ ਦੇ ਸ਼ਹੀਦੀ ਦਿਹਾਡ਼ੇ ਨੂੰ ਸਮਰਪਿਤ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਵਿਧਾਨ ਸਭਾ ਸੈਸ਼ਨ ਵਿਚ ਇਹ ਫੈਸਲਾ ਲਿਆ ਗਿਆ ਹੈ। ਦੱਸ ਦੇਈਏ ਕਿ ਪਹਿਲਾਂ ਇਹ ਛੁੱਟੀ ਸਿਰਫ ਨਵਾਂ ਸ਼ਹਿਰ ਵਿਚ ਹੁੰਦੀ ਸੀ।
ਰਾਜਾ ਵਡ਼ਿੰਗ ਨੇ ਇਸ ਦਾ ਵਿਰੋਧ ਕਰਦਿਆਂ ਕਿਹਾ ਕਿ ਸਕੂਲਾਂ ਵਿਚ ਉਨ੍ਹਾਂ ਬਾਰੇ ਦੱਸਿਆ ਜਾਵੇ ਤਾਂ ਭਗਵੰਤ ਮਾਨ ਨੇ ਰਾਜਾ ਵਡ਼ਿੰਗ ਨੂੰ ਸ਼ਹੀਦ ਭਗਤ ਸਿੰਘ ਦੇ ਜਨਮ ਤਰੀਕ ਬਾਰੇ ਪੁੱਛਿਆ ਤਾਂ ਉਨ੍ਹਾਂ ਨੂੰ ਨਾ ਪਤਾ ਹੋਣ ’ਤੇ ਸਦਨ ਵਿਚ ਹਾਸਾ ਪੈ ਗਿਆ। ਇਸ ’ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ 23 ਸਤੰਬਰ ਨੂੰ ਪੰਜਾਬ ਭਰ ਵਿਚ ਵੱਡੇ ਪੱਧਰ ’ਤੇ ਜਾਗਰੂਕ ਮੁਹਿੰਮ ਚਲਾਉਣ ਬਾਰੇ ਕਿਹਾ।