ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ‘ਚ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਕੈਬਨਿਟ ‘ਚ 10 ਵਿਧਾਇਕ ਸ਼ਾਮਲ ਕੀਤੇ ਹਨ। ਅੱਜ ਮੰਤਰੀਆਂ ਨੂੰ ਵਿਭਾਗਾਂ ਦੀ ਵੰਡ ਕਰ ਦਿੱਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦਾ ਗ੍ਰਹਿ ਵਿਭਾਗ ਖੁਦ ਸੰਭਾਲਣਗੇ। ਵਿੱਤ ਵਿਭਾਗ ਦੀ ਅਗਵਾਈ ਹਰਪਾਲ ਚੀਮਾ, ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਸਿਹਤ ਮੰਤਰੀ ਡਾ: ਵਿਜੇ ਸਿੰਗਲਾ, ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹਰਜੋਤ ਸਿੰਘ ਬੈਂਸ ਕਰਨਗੇ।
ਸਿਹਤ ਮੰਤਰੀ ਡਾ.ਵਿਜੇ ਸਿੰਗਲਾ, ਕਾਨੂੰਨ ਤੇ ਸੈਰ ਸਪਾਟਾ ਮੰਤਰੀ ਹਰਜੋਤ ਸਿੰਘ ਬੈਂਸ, ਜਦਕਿ ਡਾ: ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ, ਹਰਭਜਨ ਸਿੰਘ ਈ.ਟੀ.ਓ ਬਿਜਲੀ ਮੰਤਰੀ, ਲਾਲ ਚੰਦ ਕਟਾਰੂਚੱਕ ਖੁਰਾਕ ਤੇ ਸਪਲਾਈ ਮੰਤਰੀ ਅਤੇ ਕੁਲਦੀਪ ਸਿੰਘ ਧਾਲੀਵਾਲ ਦਿਹਾਤੀ ਵਿਕਾਸ ਅਤੇ ਪੰਚਾਇਤ ਵਿਭਾਗ ਮੰਤਰੀ ਹੋਣਗੇ
ਦੱਸ ਦੇਈਏ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਇਕੱਲੇ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਮੰਤਰੀਆਂ ਨੂੰ 19 ਮਾਰਚ ਨੂੰ ਰਾਜ ਭਵਨ ਵਿੱਚ ਸਹੁੰ ਚੁਕਾਈ ਗਈ ਸੀ। ਮੰਤਰੀਆਂ ਵਿੱਚੋਂ ਸਭ ਤੋਂ ਪਹਿਲਾਂ ਹਰਪਾਲ ਚੀਮਾ ਨੇ ਸਹੁੰ ਚੁੱਕੀ।
ਪੰਜਾਬ ਵਿੱਚ ਮੁੱਖ ਮੰਤਰੀ ਸਮੇਤ 18 ਮੈਂਬਰ ਮੰਤਰੀ ਮੰਡਲ ਵਿੱਚ ਸ਼ਾਮਲ ਕੀਤੇ ਜਾ ਸਕਦੇ ਹਨ। ਭਗਵੰਤ ਮਾਨ ਨੇ ਆਪਣੀ ਕੈਬਨਿਟ ਵਿੱਚ ਸਿਰਫ਼ 10 ਮੰਤਰੀ ਹੀ ਸ਼ਾਮਲ ਕੀਤੇ ਹਨ। ਮਾਨ ਨੇ ਹੁਣੇ ਹੀ ਮੰਤਰੀ ਮੰਡਲ ਛੋਟਾ ਰੱਖਿਆ ਹੈ। ਹਾਲਾਂਕਿ ਪਿਛਲੇ ਦਿਨੀਂ ਵਿਧਾਇਕਾਂ ਨਾਲ ਮੀਟਿੰਗ ਦੌਰਾਨ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਹੋਰ ਮੰਤਰੀ ਬਣਾਏ ਜਾਣਗੇ।






















