CM ਚੰਨੀ ਦਾ ਭਾਣਜਾ ਹਨੀ ਮੁੜ ਅਦਾਲਤ ‘ਚ ਪੇਸ਼

ਜਾਵੇਗਾ ਜੇਲ੍ਹ ਜਾਂ ਵਧੇਗਾ ਰਿਮਾਂਡ, ਜਲਦ ਆਵੇਗਾ ਫੈਸਲਾ

ਜਲੰਧਰ, ਮੀਡੀਆ ਬਿਊਰੋ:

ਤਿੰਨ ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਇਕ ਵਾਰ ਮੁਡ਼ ਤੋਂ ਈਡੀ ਮੁੱਖ ਮੰਤਰੀ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਨੂੰ ਅਦਾਲਤ ’ਚ ਪੇਸ਼ ਕਰੇਗੀ। ਚਾਰ ਦਿਨ ਦਾ ਰਿਮਾਂਡ ਖ਼ਤਮ ਹੋਣ ’ਤੇ ਭੁਪਿੰਦਰ ਸਿੰਘ ਹਨੀ ਨੂੰ ਮੰਗਲਵਾਰ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ, ਜਿੱਥੋਂ ਅਦਾਲਤ ਨੇ ਹਨੀ ਨੂੰ ਤਿੰਨ ਦਿਨ ਦੇ ਹੋਰ ਰਿਮਾਂਡ ’ਤੇ ਈਡੀ ਦੇ ਹਵਾਲੇ ਕੀਤਾ ਸੀ। ਈਡੀ ਵੱਲੋਂ ਵਾਧੂ ਰਿਮਾਂਡ ਦੀ ਮੰਗ ਇਸ ਆਧਾਰ ’ਤੇ ਕੀਤੀ ਗਈ ਸੀ ਕਿ ਭੁਪਿੰਦਰ ਸਿੰਘ ਹਨੀ ਤੋਂ ਕੁਝ ਲੋਕਾਂ ਨੂੰ ਆਹਮੋ ਸਾਹਮਣੇ ਬਿਠਾ ਕੇ ਪੁੱਛਗਿੱਛ ਕੀਤੀ ਜਾਣੀ ਹੈ। ਇਸ ਕਾਰਨ ਭੁਪਿੰਦਰ ਸਿੰਘ ਹਨੀ ਦਾ ਰਿਮਾਂਡ ਲਿਆ ਜਾਣਾ ਜ਼ਰੂਰੀ ਹੈ। ਬੀਤੇ ਦੋ ਦਿਨ ’ਚ ਰਿਮਾਂਡ ਦੌਰਾਨ ਹੋਈ ਪੁੱਛਗਿੱਛ ’ਚ ਈਡੀ ਦੇ ਹੱਥ ਕੁਝ ਅਹਿਮ ਜਾਣਕਾਰੀਆਂ ਲੱਗੀਆਂ ਹਨ ਤੇ ਕੁਝ ਹੋਰ ਲੋਕਾਂ ਨੂੰ ਵੀ ਪੁੱਛਗਿੱਛ ’ਚ ਸ਼ਾਮਲ ਕੀਤਾ ਗਿਆ ਹੈ। ਕਿਆਸ ਇਹ ਵੀ ਲਗਾਏ ਜਾ ਰਹੇ ਹਨ ਕਿ ਈਡੀ ਸ਼ੁੱਕਰਵਾਰ ਨੂੰ ਵੀ ਅਦਾਲਤ ਤੋਂ ਹਨੀ ਦਾ ਰਿਮਾਂਡ ਵਧਾਏ ਜਾਣ ਦੀ ਮੰਗ ਕਰ ਸਕਦੀ ਹੈ।

ਹਾਲਾਂਕਿ ਸੂਤਰਾਂ ਮੁਤਾਬਕ ਈਡੀ ਵੱਲੋਂ ਕੁਝ ਲੋਕਾਂ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ, ਪਰ ਇਸ ਬਾਰੇ ਈਡੀ ਵੱਲੋਂ ਕੋਈ ਪੁਸ਼ਟੀ ਨਹੀਂ ਕੀਤੀ ਗਈ ਹੈ। ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕੀਤੇ ਜਾਣ ਮਗਰੋਂ ਪੰਜਾਬ ਦੀ ਸਿਆਸਤ ’ਚ ਉਬਾਲ ਆ ਗਿਆ ਸੀ ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵੀ ਇਸ ਮਾਮਲੇ ’ਚ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਤਮਾਮ ਵਿਰੋਧੀ ਪਾਰਟੀਆਂ ਵੱਲੋਂ ਜ਼ਬਰਦਸਤ ਪ੍ਰਦਰਸ਼ਨ ਕੀਤਾ ਗਿਆ ਸੀ। ਹਾਲਾਂਕਿ ਕਾਂਗਰਸੀ ਆਗੂਆਂ ਵੱਲੋਂ ਹਨੀ ਦੀ ਗ੍ਰਿਫ਼ਤਾਰੀ ਨੂੰ ਸਿਆਸਤ ਤੋਂ ਪ੍ਰੇਰਿਤ ਕਾਰਵਾਈ ਦੱਸਿਆ ਜਾ ਰਿਹਾ ਹੈ।

Share This :

Leave a Reply