ਚੰਡੀਗੜ੍ਹ, ਮੀਡੀਆ ਬਿਊਰੋ:
ਭਾਖੜਾ ਬਿਆਸ ਮੈਨੇਜਮੈਂਟ ਬੋਰਡ (BBMB) ਦੇ ਸਥਾਈ ਮੈਂਬਰਾਂ ਨੂੰ ਲੈ ਕੇ ਬਦਲੇ ਨਿਯਮਾਂ ’ਚ ਫਸੇ ਪੰਜਾਬ ਦੇ ਵਿਦਿਆਰਥੀਆਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (Charanjit Singh Channi) ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੂੰ ਮਿਲਣ ਲਈ ਸਮਾਂ ਮੰਗਿਆ ਹੈ।
ਮੁੱਖ ਮੰਤਰੀ ਦੇ ਪ੍ਰਿੰਸੀਪਲ ਸੈਕਟਰੀ ਹੁਸਨ ਲਾਲ ਨੇ ਇਸ ਸਬੰਧੀ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਅਹਿਮ ਗੱਲ ਇਹ ਹੈ ਕਿ ਇਸ ਤੋਂ ਪਹਿਲਾਂ ਇਸੇ ਸਬੰਧ ’ਚ ਮੁੱਖ ਮੰਤਰੀ ਕੈਬਨਿਟ ਬੈਠਕ ਕਰਨਾ ਚਾਹੁੰਦੇ ਸਨ। ਇਸ ਸਬੰਧੀ ਬਕਾਇਦਾ ਸੂਬਾ ਚੋਣ ਕਮਿਸ਼ਨ ਤੋਂ ਇਜਾਜ਼ਤ ਵੀ ਮੰਗੀ ਗਈ ਸੀ। ਪਰ ਕੈਬਨਿਟ ਬੈਠਕ ਦੀ ਇਜਾਜ਼ਤ ਨਾ ਮਿਲਦੇ ਦੇਖ ਮੁੱਖ ਮੰਤਰੀ ਨੇ ਹੁਣ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਸਮਾਂ ਮੰਗ ਲਿਆ ਹੈ।