ਮੁੱਖ ਮੰਤਰੀ ਵੱਲੋਂ ਉੱਘੇ ਸਿੱਖ ਵਿਦਵਾਨ ਭਾਈ ਅਸੋਕ ਸਿੰਘ ਬਾਗੜੀਆਂ ਦੀ ਪਤਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ (ਮੀਡੀਆ ਬਿਊਰੋ)ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਸਿੱਖ ਵਿਦਵਾਨ ਭਾਈ ਅਸੋਕ ਸਿੰਘ ਬਾਗੜੀਆਂ ਦੀ ਪਤਨੀ ਸਰਦਾਰਨੀ ਰਾਜਿੰਦਰ ਕੌਰ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਸੁੱਕਰਵਾਰ ਬਾਅਦ ਦੁਪਹਿਰ ਇੱਥੇ ਲੰਬੀ ਬਿਮਾਰੀ ਉਪਰੰਤ ਆਪਣੇ ਨਿਵਾਸ ਸਥਾਨ ਉੱਤੇ ਚੱਲ ਵਸੇ। ਉਹ ਆਪਣੇ ਪਿੱਛੇ ਪਤੀ, ਦੋ ਪੁੱਤਰ ਅਤੇ ਇਕ ਧੀ ਛੱਡ ਗਏ ਹਨ।

ਆਪਣੇ ਸੋਕ ਸੰਦੇਸ ਵਿੱਚ ਮੁੱਖ ਮੰਤਰੀ ਨੇ ਕਿਹਾ, “ਮੈਨੂੰ ਸਰਦਾਰਨੀ ਰਾਜਿੰਦਰ ਕੌਰ ਦੇ ਅਕਾਲ ਚਲਾਣੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ ਹੈ ਜੋ ਚੰਗੇ ਗੁਣਾਂ ਦੇ ਧਾਰਨੀ ਪਵਿੱਤਰ ਰੂਹ ਸਨ।“ ਦੁਖੀ ਪਰਿਵਾਰ ਅਤੇ ਸਾਕ ਸਬੰਧੀਆਂ ਨਾਲ ਦਿਲੀ ਹਮਦਰਦੀ ਜਾਹਰ ਕਰਦਿਆਂ ਮੁੱਖ ਮੰਤਰੀ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਪਿੱਛੇ ਉਹਨਾਂ ਨੂੰ ਭਾਣਾ ਮੰਨਣ ਦਾ ਬਲ ਬਖਸਣ ਲਈ ਅਰਦਾਸ ਕੀਤੀ।

Share This :

Leave a Reply