ਮੋਰਿੰਡਾ ਅਨਾਜ ਮੰਡੀ ਤੋਂ ਸੂਬੇ ਭਰ ‘ਚ CM ਨੇ ਝੋਨੇ ਦੀ ਖਰੀਦ ਦੀ ਕੀਤੀ ਸੁਰੂਆਤ

ਚੰਡੀਗੜ੍ਹ (ਮੀਡੀਆ ਬਿਊਰੋ) ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਅੱਜ ਅਨਾਜ ਮੰਡੀ ਮੋਰਿੰਡਾ ਤੋਂ ਸੂਬੇ ਭਰ ਵਿਚ ਸਾਲ 2021-22 ਲਈ ਝੋਨੇ ਦੀ ਖਰੀਦ ਦੀ ਸੁਰੂਆਤ ਕੀਤੀ। ਪੰਜਾਬ ਵਿਚ ਝੋਨੇ ਦੀ ਖਰੀਦ ਸਬੰਧੀ ਕੇਂਦਰ ਸਰਕਾਰ ਵਲੋਂ ਇੱਕ ਪੱਤਰ ਜਾਰੀ ਕਰਕੇ ਆਖਿਆ ਗਿਆ ਸੀ ਕਿ ਝੋਨੇ ਦੀ ਖਰੀਦ 1 ਅਕਤੂਬਰ ਦੀ ਬਜਾਏ 11 ਅਕਤੂਬਰ ਨੂੰ ਸੁਰੂ ਕੀਤੀ ਜਾਵੇ ਪਰ ਮੁੱਖ ਮੰਤਰੀ ਸ. ਚੰਨੀ ਨੇ ਪ੍ਰਧਾਨ ਮੰਤਰੀ ਕੋਲ ਪੰਜਾਬ ਵਿਚ ਝੋਨੇ ਦੀ ਖਰੀਦ ਤੁਰੰਤ ਸੁਰੂ ਕਰਨ ਸਬੰਧੀ ਇੱਕ ਦਿਨ ਪਹਿਲਾਂ ਹੀ ਬੇਨਤੀ ਕੀਤੀ ਸੀ। ਇਸ ਅਪੀਲ ਨੂੰ ਮੰਨਦਿਆਂ ਪ੍ਰਧਾਨ ਮੰਤਰੀ ਵਲੋਂ ਸੂਬੇ ਵਿਚ 3 ਅਕਤੂਬਰ ਤੋਂ ਝੋਨੇ ਦੀ ਖਰੀਦ ਸੁਰੂ ਕਰਨ ਦੀ ਪ੍ਰਵਾਨਗੀ ਦਿੱਤੀ ਗਈ ਹੈ। ਅਨਾਜ ਮੰਡੀ ਮੋਰਿੰਡਾ ਵਿਖੇ ਕਿਸਾਨਾਂ, ਆੜਤੀਆਂ ਅਤੇ ਮਜਦੂਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਝੋਨੇ ਦੀ ਨਿਰਵਿਘਨ ਅਤੇ ਤੁਰੰਤ ਖਰੀਦ ਤੋਂ ਇਲਾਵਾ ਲਿਫਟਿੰਗ ਅਤੇ ਅਨਾਜ ਭੰਡਾਰਨ ਬਾਰੇ ਵੀ ਲੋੜੀਂਦੇ ਪ੍ਰਬੰਧ ਸੂਬਾ ਸਰਕਾਰ ਵਲੋਂ ਕਰ ਲਏ ਗਏ ਹਨ। ਸ. ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੀ ਫਸਲ ਦਾ ਇੱਕ-ਇੱਕ ਦਾਣਾ ਮੰਡੀਆਂ ਵਿਚੋਂ ਚੁੱਕਣ ਲਈ ਵਚਨਬੱਧ ਹੈ ਅਤੇ ਸਮੇਂ ਸਿਰ ਕਿਸਾਨਾਂ ਨੂੰ ਫਸਲ ਦੀ ਅਦਾਇਗੀ ਵੀ ਯਕੀਨੀ ਬਣਾਈ ਜਾਵੇਗੀ।

ਇਸ ਦੇ ਨਾਲ ਹੀ ਉਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਝੋਨੀ ਵਿਚ ਨਮੀ ਸਬੰਧੀ ਭਾਰਤ ਸਰਕਾਰ ਵਲੋਂ ਤੈਅ ਕੀਤੇ ਮਾਪਦੰਡਾਂ ੳਨੁਸਾਰ ਹੀ ਸੁੱਕਾ ਝੋਨਾ ਮੰਡੀਆਂ ਵਿਚ ਲੈ ਕੇ ਆਉਣ। ਇਸ ਮੋਕੇ ਮੁੱਖ ਮੰਤਰੀ ਨੇ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਗੁਰਕਿਰਤ ਕਿ੍ਰਪਾਲ ਸਿੰਘ ਨੂੰ ਹਦਾਇਤ ਕੀਤੀ ਕਿ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਯਕੀਨੀ ਬਣਾਈ ਜਾਵੇ ਅਤੇ ਕਿਸਾਨਾਂ ਨੂੰ ਫਸਲ ਵੇਚਣ ਸਬੰਧੀ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸੇਸ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸਨਰ ਸ੍ਰੀਮਤੀ ਸੋਨਾਲੀ ਗਿਰੀ, ਐਸ.ਐਸ.ਪੀ ਰੂਪਨਗਰ ਸ੍ਰੀ ਵਿਵੇਕ ਸੀਲ ਸੋਨੀ, ਮਾਰਕਿਟ ਕਮੇਟੀ ਚੇਅਰਮੈਨ ਗੁਰਵਿੰਦਰ ਸਿੰਘ ਕੁਰਾਲੀ, ਜਲਿਾ ਮੰਡੀ ਅਫਸਰ ਨਿਰਮਲ ਸਿੰਘ, ਡੀ.ਐਫ.ਐਸ.ਸੀ ਸਤਵੀਰ ਸਿੰਘ, ਡੀ.ਐਮ ਪਨਸਪ ਮੋਨਿਕਾ, ਡੀ,ਐਮ ਮਾਰਕਫੈਡ ਨਵਿਤਾ ਅਤੇ ਡੀ.ਐਮ ਵੇਅਰਹਾਉਸ ਕੇਵਲ ਕਿ੍ਰਸਨ ਵੀ ਮੌਜੂਦ ਸਨ।

Share This :

Leave a Reply