ਚੰਡੀਗੜ੍ਹ, ਮੀਡੀਆ ਬਿਊਰੋ:
ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਲੀ ਸਕੂਲਾਂ ਦਾ ਦੌਰਾ ਕਰਨ ਦੀ ਬਜਾਏ ਅਫਸਰਾਂ ਨਾਲ ਪਿਛਲੀ ਅਕਾਲੀ ਦਲ ਸਰਕਾਰ ਦੁਆਰਾ ਬਣਾਏ ਮੈਰੀਟੋਰੀਅਸ ਤੇ ਆਦਰਸ਼ ਸਕੂਲਾਂ ਦਾ ਦੌਰਾ ਕਰਨ ਦਾ ਸੁਝਾਅ ਦਿੱਤਾ ਹੈ।
ਸਾਬਕਾ ਅਕਾਲੀ ਮੰਤਰੀ ਮਹੇਸ਼ਇੰਦਰ ਸਿੰਘ ਗਰੇਵਾਲ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਮੈਰੀਟੋਰੀਅਸ ਤੇ ਆਦਰਸ਼ ਸਕੂਲ ਬਣਾਏ ਸਨ। ਉਨ੍ਹਾਂ ਆਪ ਸਰਕਾਰ ਨੂੰ ਕਾਂਗਰਸ ਦੀ ਸਰਕਾਰੀ ਸੰਸਥਾਵਾਂ ਨੂੰ ਰੁਲਦੇ ਰਹਿਣ ਦੇਣ ਦੀ ਨੀਤੀ ਬਦਲਣੀ ਪਵੇਗੀ। ਗਰੇਵਾਲ ਨੇ ਕਿਹਾ ਕਿ ਸਕੂਲਾਂ ਦੀਆਂ ਵਰਦੀਆਂ ਦੀ ਵਿਵਸਥਾ ਤੇ ਪ੍ਰਾਈਵੇਟ ਸਕੂਲਾਂ ਦੇ ਫੀਸਾਂ ਦੇ ਢਾਂਚੇ ਨੂੰ ਰੈਗੂਲੇਟ ਕਰਨ ਅਤੇ ਪ੍ਰਾਈਵੇਟ ਯੂਨੀਵਰਸਿਟੀਆਂ ਦੇ ਕੰਮ ’ਤੇ ਨਜ਼ਰ ਰੱਖਣੀ ਚਾਹੀਦੀ ਹੈ ਕਿਉਂਕਿ ਇਹ ਕਿਸੇ ਨਾ ਕਿਸੇ ਬਹਾਨੇ ਵਿਦਿਆਰਥੀਆਂ ਦਾ ਆਰਥਿਕ ਸੋਸ਼ਣ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪ੍ਰਭਾਵ ਬਣ ਗਿਆ ਹੈ ਕਿ ਇਨ੍ਹਾਂ ਯੂਨੀਵਰਸਿਟੀਆਂ ਦੀ ਮੌਜੂਦਾ ਸਰਕਾਰ ਵਿਚ ਗੱਲਬਾਤ ਹੈ ਤੇ ਇਹ ਹੁਣ ਆਪਣੀ ਮਨਮਰਜ਼ੀ ਕਰਨ ਲਈ ਆਜ਼ਾਦ ਹਨ।