Code of Conduct Violation : ਚੋਣ ਜ਼ਾਬਤੇ ਦੀ ਉਲੰਘਣਾ ‘ਤੇ ਭਾਜਪਾ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਖਿਲਾਫ਼ ਕੇਸ ਦਰਜ

ਬਟਾਲਾ, ਮੀਡੀਆ ਬਿਊਰੋ: ਵਿਧਾਨਸਭਾ ਹਲਕਾ ਬਟਾਲਾ ਦੇ ਭਾਜਪਾ ਉਮੀਦਵਾਰ ਫਤਿਹਜੰਗ ਸਿੰਘ ਬਾਜਵਾ ਅਤੇ 80-85 ਵਿਅਕਤੀਆਂ ਵਿਰੁੱਧ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨੂੰ ਲੈ ਕੇ ਧਾਰਾ 188 ਤਹਿਤ ਥਾਣਾ ਸਿਟੀ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ।

ਇੱਥੇ ਦੱਸਣਯੋਗ ਹੈ ਕਿ ਬੀਤੇ ਕੱਲ੍ਹ ਫਤਹਿਜੰਗ ਸਿੰਘ ਬਾਜਵਾ ਵੱਲੋਂ ਪ੍ਰਸ਼ਾਸਨ ਦੀ ਪ੍ਰਵਾਨਗੀ ਤੋਂ ਬਿਨਾਂ ਰੋਡ ਸ਼ੋਅ ਕੱਢਿਆ ਗਿਆ ਸੀ। ਇਹ ਰੋਡ ਸ਼ੋਅ ਨਹਿਰੂ ਗੇਟ ਤੋਂ ਲੈ ਕੇ ਗਾਂਧੀ ਚੌਕ ਤਕ ਕੱਢਿਆ ਗਿਆ ਤੇ ਇਸੇ ਦੌਰਾਨ ਭਾਜਪਾ ‘ਚ ਧੜੇਬੰਦੀ ਸਾਹਮਣੇ ਆਈ ਸੀ ਕਿਉਂਕਿ ਇਸ ਦੌਰਾਨ ਦੋ ਸੀਨੀਅਰ ਆਗੂਆਂ ‘ਚ ਹੱਥੋਪਾਈ ਹੋਈ ਸੀ। ਆਬਜ਼ਰਵਰ ਦੀ ਰਿਪੋਰਟ ਤਹਿਤ ਐੱਸਡੀਐੱਮ ਕਮ ਰਿਟਰਨਿੰਗ ਅਫ਼ਸਰ ਬਟਾਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ ਜਿਸ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।

Share This :

Leave a Reply