ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਦਿਹਾਂਤ

42 ਦਿਨਾਂ ਤੋਂ ਦਿੱਲੀ ਏਮਜ਼ ‘ਚ ਵਿਚ ਸਨ ਦਾਖਲ
ਨਵੀਂ ਦਿੱਲੀ (ਪੰਜਾਬੀ ਮੀਡੀਆ ਬਿਊਰੋ) : ਮਸ਼ਹੂਰ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦਾ ਏਮਜ਼ ‘ਚ ਦਿਹਾਂਤ ਹੋ ਗਿਆ ਹੈ। ਉਹ 58 ਸਾਲ ਦੇ ਸਨ। ਨਿਊਜ਼ ਏਜੰਸੀ ਨੇ ਦੱਸਿਆ ਕਿ ਰਾਜੂ ਸ਼੍ਰੀਵਾਸਤਵ ਦੇ ਪਰਿਵਾਰ ਨੇ ਮੌਤ ਦੀ ਪੁਸ਼ਟੀ ਕੀਤੀ ਹੈ। ਰਾਜੂ ਲੰਬੇ ਸਮੇਂ ਤੋਂ ਦਿੱਲੀ ਦੇ ਏਮਜ਼ ਹਸਪਤਾਲ ਵਿਚ ਦਾਖਲ ਸਨ। ਉਹਨਾਂ ਨੂੰ ਦਿਲ ਦਾ ਦੌਰਾ ਪੈਣ ਤੋਂ ਬਾਅਦ ਇੱਥੇ ਲਿਆਂਦਾ ਗਿਆ ਸੀ। ਉਹ ਪਿਛਲੇ 42 ਦਿਨਾਂ ਤੋਂ ਇੱਥੇ ਇਲਾਜ ਅਧੀਨ ਸੀ। ਕਾਮੇਡੀਅਨ ਰਾਜੂ ਨੂੰ 10 ਅਗਸਤ ਸਵੇਰੇ ਦਿਲ ਦਾ ਦੌਰਾ ਪਿਆ, ਜਿਸ ਤੋਂ ਬਾਅਦ ਉਹਨਾਂ ਨੂੰ ਦਿੱਲੀ ਏਮਜ਼ ਵਿਚ ਭਰਤੀ ਕਰਵਾਇਆ ਗਿਆ ਸੀ।


ਉਹਨਾਂ ਦਾ ਜਨਮ ਉੱਤਰ ਪ੍ਰਦੇਸ਼ ਦੇ ਕਾਨਪੁਰ ਵਿਚ 25 ਦਸੰਤਬਰ 1963 ਨੂੰ ਹੋਇਆ ਸੀ। ਸ਼੍ਰੀਵਾਸਤਵ 1980 ਦੇ ਦਹਾਕੇ ਦੇ ਅਖੀਰ ਤੋਂ ਮਨੋਰੰਜਨ ਜਗਤ ਵਿਚ ਸਰਗਰਮ ਸਨ। ਉਹਨਾਂ ਨੇ 2005 ਵਿਚ ਸਟੈਂਡ-ਅੱਪ ਕਾਮੇਡੀ ਸ਼ੋਅ ‘ਦਿ ਗ੍ਰੇਟ ਇੰਡੀਅਨ ਲਾਫਟਰ ਚੈਲੇਂਜ’ ਦੇ ਪਹਿਲੇ ਸੀਜ਼ਨ ਵਿਚ ਹਿੱਸਾ ਲੈਣ ਤੋਂ ਬਾਅਦ ਬਹੁਤ ਪ੍ਰਸਿੱਧੀ ਪ੍ਰਾਪਤ ਕੀਤੀ। ਉਹਨਾਂ ਨੇ ‘ਮੈਨੇ ਪਿਆਰ ਕੀਆ’, ‘ਬਾਜ਼ੀਗਰ’, ‘ਬੰਬੇ ਟੂ ਗੋਆ’ (ਰੀਮੇਕ) ਵਰਗੀਆਂ ਫਿਲਮਾਂ ਵਿਚ ਕੰਮ ਕੀਤਾ।

Share This :

Leave a Reply