ਪੰਜਾਬ ਦੇ 720 ਪ੍ਰਾਈਵੇਟ ਸਕੂਲਾਂ ਖਿਲਾਫ ਸਿੱਖਿਆ ਮੰਤਰੀ ਨੂੰ ਮਿਲੀਆਂ ਸ਼ਿਕਾਇਤਾਂ

ਚੰਡੀਗੜ੍ਹ, ਮੀਡੀਆ ਬਿਊਰੋ: ਸਿੱਖਿਆ ਮੰਤਰੀ ਪੰਜਾਬ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਨੇ ਬੀਤੀ ਰਾਤ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਹੈ ਕਿ ਪੰਜਾਬ ਦੇ 720 ਨਿੱਜੀ ਸਕੂਲਾਂ ਖਿਲਾਫ਼ ਸ਼ਿਕਾਇਤਾਂ ਮਿਲੀਆਂ ਹਨ, ਉਨ੍ਹਾਂ ਖਿਲਾਫ਼ ਜਾਂਚ ਦੇ ਹੁਕਮ ਦਿੱਤੇ ਗਏ ਹਨ। ਦੋਸ਼ੀ ਪਾਏ ਜਾਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਇਨ੍ਹਾਂ ਸਕੂਲਾਂ ਦੇ ਨਾਂ ਸਾਂਝੇ ਨਹੀਂ ਕੀਤੇ ਗਏ ਹਨ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਨਿੱਜੀ ਸਕੂਲਾਂ ਦੇ ਫੀਸਾਂ, ਵਰਦੀ ਅਤੇ ਕਿਤਾਬਾਂ ਆਦਿ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹੋਏ ਹਨ। ਜਿਹੜੇ ਵੀ ਸਕੂਲ ਇਨ੍ਹਾਂ ਮਾਪਦੰਡਾਂ ‘ਤੇ ਖਰੇ ਨਹੀਂ ਉਤਰੇ, ਉਨ੍ਹਾਂ ਖਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਦਿੱਤੇ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਸਿੱਖਿਆ ਵਿਭਾਗ ਪੰਜਾਬ ਪਹਿਲਾਂ ਹੀ ਸਾਰੇ ਜ਼ਿਲ੍ਹਿਆਂ ਦੇ ਸਿੱਖਿਆ ਅਫ਼ਸਰਾਂ ਨੂੰ ਇਸ ਸਬੰਧੀ ਹੁਕਮ ਜਾਰੀ ਕਰ ਚੁੱਕਾ ਹੈ। DEO’s ਵੱਲੋਂ ਵੀ ਜ਼ਿਲ੍ਹਾ ਪੱਧਰ ‘ਤੇ ਪੜਚੋਲ ਟੀਮਾਂ ਤਿਆਰ ਕਰ ਕੇ ਨਿੱਜੀ ਸਕੂਲਾਂ ‘ਚ ਜਾਂਚ ਕਰਵਾਉਣ ਦੀ ਪ੍ਰਕਿਰਿਆ ਜਾਰੀ ਹੈ। ਮੁੱਖ ਮੰਤਰੀ ਭਗਵੰਤ ਮਾਨ ਮੁਤਾਬਕ ਪੰਜਾਬ ‘ਚ ਸਿੱਖਿਆ ਦੇ ਨਾਂ ‘ਤੇ ਲੁੱਟ ਕਿਸੇ ਕੀਮਤ ‘ਤੇ ਬਰਦਾਸ਼ਤ ਨਹੀਂ ਹੋਵੇਗੀ।

Share This :

Leave a Reply