ਕੰਪਿਊਟਰ ਅਧਿਆਪਕ 5 ਨੂੰ ਕਰਨਗੇ ਮਹਾਂ ਰੋਸ ਰੈਲੀ

ਚੰਡੀਗੜ੍ਹ (ਮੀਡੀਆ ਬਿਊਰੋ) ਕੰਪਿਊਟਰ ਅਧਿਆਪਕ ਯੂਨੀਅਨ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਪ੍ਰਧਾਨ ਹਰਜਿੰਦਰ ਸਿੰਘ ਅਤੇ ਮੀਤ ਪ੍ਰਧਾਨ ਰਾਜਵਿੰਦਰ ਲਾਖਾ ਦੀ ਅਗਵਾਈ ਵਿਚ ਹੋਈ। ਜਿਸ ਵਿਚ ਕੰਪਿਊਟਰ ਅਧਿਆਪਕਾਂ ਦੀ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੀ ਪ੍ਰਰਾਪਤੀ ਲਈ ਸੰਘਰਸ਼ ਨੂੰ ਹੋਰ ਤਿੱਖਾ ਤੇ ਤੇਜ ਕਰਨ ਲਈ ਵਿਚਾਰ ਚਰਚਾ ਕੀਤੀ ਗਈ। ਕੰਪਿਊਟਰ ਅਧਿਆਪਕਾਂ ਦੀ ਸਿੱਖਿਆ ਵਿਭਾਗ ਵਿਚ ਮਰਜਿੰਗ ਨੂੰ ਲੈ ਕੇ ਨਾਂ ਪੱਖੀ ਰਵੱਈਏ ਤੇ ਵੀ ਗੱਲ ਕੀਤੀ ਗਈ। 

ਇੱਥੇ ਇਹ ਵੀ ਦੱਸਿਆ ਗਿਆ ਕਿ ਮਿਤੀ 3 ਅਗਸਤ ਨੂੰ ਸੂਬਾ ਪ੍ਰਧਾਨ ਗੁਰਵਿੰਦਰ ਸਿੰਘ ਤਰਨਤਾਰਨ ਦੀ ਅਗਵਾਈ ਵਿਚ ਇੱਕ ਮੀਟਿੰਗ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਪੰਜਾਬ ਨਾਲ ਚੰਡੀਗੜ੍ਹ ਵਿਖੇ ਹੋਈ ਸੀ। ਜਿਸ ਵਿਚ ਉਨਾਂ੍ਹ ਨੇ ਕੰਪਿਊਟਰ ਅਧਿਆਪਕਾਂ ਦੇ ਪਿਕਟਸ ਸੁਸਾਇਟੀ ਰੈਗੂਲਰ ਨਿਯੁਕਤੀ ਪੱਤਰ ਨੂੰ ਸਹੀ ਕਰਾਰ ਦਿੱਤਾ ਅਤੇ ਉਨਾਂ ਦੀ ਨਿਯੁਕਤੀ ਪੱਤਰ ਨੂੰ ਇੰਨ ਬਿੰਨ ਲਾਗੂ ਕਰਨ ਦਾ ਭਰੋਸਾ ਦਿੱਤਾ ਗਿਆ। ਇਸ ਸਬੰਧੀ ਜਦੋਂ ਵਿੱਤ ਸਕੱਤਰ ਨਾਲ ਗੱਲ ਕੀਤੀ ਗਈ ਤਾਂ ਉਨਾਂ੍ਹ ਦਾ ਵਤੀਰਾ ਨਾਂ ਪੱਖੀ ਰਿਹਾ। ਲਗਪਗ 70 ਕੰਪਿਊਟਰ ਅਧਿਆਪਕਾਂ ਦੀ ਮੋਤ ਹੋ ਚੁੱਕੀ ਹੈ।

ਜਿਸ ਕਾਰਨ ਉਨਾਂ੍ਹ ਦੇ ਪਰਿਵਾਰ ਰੁੱਲ ਰਹੇ ਹਨ ਅਤੇ ਕੰਪਿਊਟਰ ਅਧਿਆਪਕਾਂ ਵਿਚ ਸਰਕਾਰ ਅਤੇ ਅਫ਼ਸ਼ਰਸ਼ਾਹੀ ਲਈ ਰੋਸ਼ ਵੀ ਪਾਇਆ ਜਾ ਰਿਹਾ ਹੈ। ਜਿਸ ਦੇ ਰੋਸ ਵਜੋਂ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ 5 ਸੰਤਬਰ ਨੂੰ ਪਟਿਆਲਾ ਵਿਖੇ ਮਹਾਂ ਰੋਸ ਰੈਲੀ ਦਾ ਐਲਾਨ ਕੀਤਾ ਗਿਆ। ਜਿਸ ਵਿਚ ਜ਼ਿਲ੍ਹੇ ਦੇ ਸਮੂਹ ਕੰਪਿਊਟਰ ਅਧਿਆਪਕ ਵਿਚ ਪਰਿਵਾਰਾਂ ਸਮੇਤ ਸ਼ਮੂਲੀਅਤ ਕਰਨਗੇ। ਇਸ ਮੀਟਿੰਗ ਸੁਰਿੰਦਰ ਸਹਿਜਲ, ਰਮਨ ਕੁਮਾਰ, ਗੁਰਜੀਤ ਸਿੰਘ, ਯੂਨੁਸ ਖੋਖਰ, ਸਤਿੰਦਰ ਸੋਢੀ, ਵਰਿੰਦਰ ਕੁਮਾਰ, ਸ਼ੁਸ਼ੀਲ ਕੁਮਾਰ, ਵਰਿੰਦਰ ਭਾਰਟਾ, ਰਣਜੀਤ ਕੌਰ, ਹਰਜਿੰਦਰ ਕੌਰ, ਹਰਮਨਜੀਤ ਕੌਰ, ਅਮਰਜੀਤ ਕੌਰ ਹਾਜ਼ਰ ਸਨ।

Share This :

Leave a Reply