ਚੰਡੀਗੜ੍ਹ, ਮੀਡੀਆ ਬਿਊਰੋ:
ਪੰਜਾਬ ਕਾਂਗਰਸ ‘ਚ ਕਾਟੋ-ਕਲੇਸ਼ ਮੁੜ ਪੈਦਾ ਹੋ ਗਿਆ ਹੈ। ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ‘ਤੇ ਪਾਰਟੀ ‘ਚ ਵਿਰੋਧੀ ਸੁਰਾਂ ਉੱਠਣ ਲੱਗੀਆਂ ਹਨ। ਪੰਜਾਬ ਦੇ ਸਾਬਕਾ ਵਿਧਾਇਕ ਸੁਰਜੀਤ ਸਿੰਘ ਧੀਮਾਨ ਨੇ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਰਾਜਾ ਵੜਿੰਗ ਦੀ ਨਿਯੁਕਤੀ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਹੈ। ਉਨ੍ਹਾਂ ਰਾਜਾ ਵੜਿੰਗ ਨੂੰ ਭ੍ਰਿਸ਼ਟ ਤੇ ਮੌਕਾਪ੍ਰਸਤ ਦੱਸਿਆ।
ਜ਼ਿਕਰਯੋਗ ਹੈ ਕਿ ਬਾਦਲ ਪਰਿਵਾਰ ਦੀਆਂ ਬੱਸਾਂ ਜ਼ਬਤ ਕਰ ਕੇ ਸੁਰਖੀਆਂ ਵਿੱਚ ਆਏ ਗਿੱਦੜਬਾਹਾ ਤੋਂ ਵਿਧਾਇਕ ਅਤੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ ਨੂੰ ਕਾਂਗਰਸ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਹੈ। ਨਵਜੋਤ ਸਿੰਘ ਸਿੱਧੂ ਦੇ ਅਸਤੀਫੇ ਤੋਂ ਬਾਅਦ ਵੜਿੰਗ ਨੂੰ ਕਮਾਨ ਸੌਂਪੀ ਗਈ ਹੈ। ਪੰਜਾਬ ਕਾਂਗਰਸ ‘ਚ ਧੜੇਬੰਦੀ ਆਪਣੇ ਸਿਖਰ ’ਤੇ ਹੈ। ਇਸ ਕਾਰਨ ਪਾਰਟੀ ਨੂੰ ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਇਸ ਨੂੰ ਸਿਰਫ 18 ਸੀਟਾਂ ‘ਤੇ ਹੀ ਜਿੱਤ ਮਿਲੀ।






















